ਚੰਡੀਗੜ੍ਹ: ਡਾ. ਮਨਮੋਹਨ ਸਿੰਘ, ਜੋ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ 1991 ਦੇ ਆਰਥਿਕ ਸੁਧਾਰਾਂ ਦੇ ਨਾਇਕ ਸਨ, ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਸਨ। ਵੀਰਵਾਰ ਰਾਤ 10 ਵਜੇ ਉਨ੍ਹਾਂ ਨੇ ਆਪਣਾ ਆਖਰੀ ਸਾਹ ਲਿਆ।
ਡਾ: ਮਨਮੋਹਨ ਸਿੰਘ ਦੇ ਦੇਹਾਂਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ “ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ। ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।