ਨਿਊਜ਼ ਡੈਸਕ: ਅੱਧਾ ਭਾਰਤ ਧੁੰਦ ਅਤੇ ਸੀਤ ਲਹਿਰ ਨਾਲ ਜੂਝ ਰਿਹਾ ਹੈ। ਅੱਜ 17 ਜਨਵਰੀ ਨੂੰ ਵੀ ਉੱਤਰੀ ਭਾਰਤ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਮੌਸਮ ਵਿਭਾਗ ਅਨੁਸਾਰ ਠੰਢ ਦਾ ਇਹ ਦੌਰ ਜਾਰੀ ਰਹਿਣ ਵਾਲਾ ਹੈ। ਦਿੱਲੀ-ਐੱਨ.ਸੀ.ਆਰ., ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ‘ਚ ਸੀਤ ਲਹਿਰ ਨੇ ਮੁਸੀਬਤਾਂ ਵਧਾ ਦਿੱਤੀਆਂ ਹਨ। ਹੱਡ ਭੰਨਵੀਂ ਠੰਡ ਤੋਂ ਲੋਕ ਪ੍ਰੇਸ਼ਾਨ ਹਨ। ਅੱਜ ਵੀ ਸੰਘਣੀ ਧੁੰਦ ਕਾਰਨ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਦਿੱਲੀ ਹਵਾਈ ਅੱਡੇ ‘ਤੇ ਸੰਘਣੀ ਧੁੰਦ ਕਾਰਨ ਫਲਾਈਟ ਸੰਚਾਲਨ ‘ਚ ਦੇਰੀ ਹੋਣ ਦੀ ਸੂਚਨਾ ਹੈ। ਜਿਸ ਕਾਰਨ ਆਮਦ ਅਤੇ ਰਵਾਨਗੀ ਦੋਵਾਂ ਸਮੇਤ ਲਗਭਗ 120 ਉਡਾਣਾਂ (ਘਰੇਲੂ ਅਤੇ ਅੰਤਰਰਾਸ਼ਟਰੀ) ਪ੍ਰਭਾਵਿਤ ਹੋਈਆਂ ਹਨ। ਦਿੱਲੀ ਏਅਰਪੋਰਟ ਐਫਆਈਡੀਐਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 21 ਘਰੇਲੂ ਆਮਦ ਸਮੇਤ ਕੁੱਲ 53 ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਦੌਰਾਨ, 16 ਘਰੇਲੂ ਰਵਾਨਗੀ, 13 ਅੰਤਰਰਾਸ਼ਟਰੀ ਰਵਾਨਗੀ ਅਤੇ 3 ਅੰਤਰਰਾਸ਼ਟਰੀ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਆਉਣ ਅਤੇ ਜਾਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਰਾਜਧਾਨੀ ਦਿੱਲੀ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 19 ਜਨਵਰੀ ਤੋਂ ਇਸ ਸਥਿਤੀ ਤੋਂ ਕੁਝ ਰਾਹਤ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।