ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ‘ਚ ਸ਼ਿਕਾਇਤਕਰਤਾ ਨੇ ਲਿਆ ਯੂ-ਟਰਨ

Rajneet Kaur
2 Min Read

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ‘ਚ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।  ਮਿਲੀ ਜਾਣਕਾਰੀ ਅਨੁਸਾਰ  ਸ਼ਿਕਾਇਤਕਰਤਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਐਸਆਈਟੀ ਦੇ ਮੁਖੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਰਿਪੋਰਟ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

 ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਹੁਣ ਜਿਨਸੀ ਸ਼ੋਸ਼ਣ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ। ਦਸ ਦਈਏ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 6 ਜੂਨ ਨੂੰ ਤੀਸਰਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ।

SIT  ਵੱਲੋਂ 5 ਜੂਨ 2023 ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਗਈ ਹੈ ਕਿ ਸ਼ਿਕਾਇਤਕਰਤਾ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਕੇਸ਼ਵ ਕੁਮਾਰ  ਵੱਲੋਂ ਕਾਰਵਾਈ ਨਾ ਕਰਨ ਦਾ ਬਿਆਨ ਲਿਖਦੇ ਹੋਏ ਇਕ ਵੀਡੀਓ ਵੀ ਬਣਾਈ ਗਈ ਹੈ।ਸ਼ਿਕਾਇਤਕਰਤਾ  ਨੇ   SIT ਨੂੰ ਦਿੱਤੇ ਆਪਣੇ ਬਿਆਨ ‘ਚ ਕਿਹਾ ਹੈ ਕਿ ਉਸਦਾ ਮੋਬਾਈਲ ਫੋਨ ਗੁੰਮ ਹੋ ਗਿਆ ਸੀ। ਕੋਈ ਵਿਅਕਤੀ ਉਸ ਕੋਲ ਮੋਬਾਈਲ ਲੈ ਕੇ ਆਇਆ ਤੇ ਵੀਡੀਓ ਦਿਖਾਈ ਜੋਕਿ ਬਦਲੀ ਹੋਈ ਸੀ।ਸ਼ਿਕਾਇਤਕਰਤਾ ਨੇ ਐਸਆਈਟੀ ਤੋਂ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment