ਕਾਂਗਰਸ ਦਾ ਬਲਾਕ ਪ੍ਰਧਾਨ ਚਲਾ ਰਿਹਾ ਸੀ ਫਰਜ਼ੀ ਕਾਲ ਸੈਂਟਰ , ਪੁਲਿਸ ਨੇ ਕੀਤਾ ਗ੍ਰਿਫਤਾਰ

Rajneet Kaur
2 Min Read

ਲੁਧਿਆਣਾ ‘ਚ ਫਰਜ਼ੀ ਕਾਲ ਸੈਂਟਰ ਦੀ ਆੜ ‘ਚ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨਾਲ ਰੋਜ਼ਾਨਾ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ‘ਚ ਲੁਧਿਆਣਾ ਪੁਲਿਸ ਨੇ ਕਾਂਗਰਸੀ ਆਗੂ ਸਾਹਿਲ ਕਪੂਰ ਪੱਪਲ ਨੂੰ ਗ੍ਰਿਫ਼ਤਾਰ ਕੀਤਾ ਹੈ। ਦਸਣਯੋਗ ਹੈ ਕਿ ਸਾਹਿਲ ਨੂੰ ਦਸ ਦਿਨ ਪਹਿਲਾਂ 14 ਜੁਲਾਈ ਨੂੰ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕਾ ਆਤਮਾ ਨਗਰ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਦੋਸ਼ੀ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਉਮੀਦਵਾਰ ਸੀ। ਉਹ ਮਹਾਂਨਗਰ ਦੇ ਕਈ ਵੱਡੇ ਨੇਤਾਵਾਂ ਦੇ ਨੇੜੇ ਰਿਹਾ ਹੈ।  ਸਾਹਿਲ ਸਥਾਨਿਕ ਪੱਧਰ ‘ਤੇ ਇਸ ਕਾਲ ਸੈਂਟਰ ਨੂੰ ਮੈਨੇਜ ਕਰਦਾ ਸੀ। ਉਸ ਦੇ ਕਹਿਣ ‘ਤੇ ਦੋਸ਼ੀ ਸ਼ਰੇਆਮ ਇਹ ਕਾਲਾ ਧੰਦਾ ਚਲਾ ਰਹੇ ਸਨ।

ਥਾਣਾ ਡਿਵੀਜ਼ਨ ਨੰਬਰ-8 ਦੇ ਐੱਸਐੱਚਓ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਸਾਹਿਲ ਕਪੂਰ ਪੱਪਲ ਫਰਜ਼ੀ ਕਾਲ ਸੈਂਟਰ ‘ਤੇ ਮਾਰੇ ਛਾਪੇ ਵਾਲੇ ਦਿਨ ਤੋਂ ਹੀ ਫਰਾਰ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਵਿੱਚ ਸਾਹਿਲ ਕਪੂਰ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਜਾਂਚ ‘ਚ ਪਤਾ ਲੱਗਾ ਕਿ ਫਰਜ਼ੀ ਕਾਲ ਸੈਂਟਰ ਚਲਾਉਣ ਦੇ ਧੰਦੇ ‘ਚ ਮੁਲਜ਼ਮ ਪੂਰੀ ਤਰ੍ਹਾਂ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ `ਚ ਪੇਸ਼ ਕਰਕੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment