ਕਾਂਗਰਸ ਸਰਕਾਰ ਹਿਜਾਬ ‘ਤੇ ਲੱਗੀ ਪਾਬੰਦੀ ਹਟਾਉਣ ‘ਤੇ ਕਰ ਰਹੀ ਹੈ ਵਿਚਾਰ : ਸਿੱਧਰਮਈਆ

Rajneet Kaur
2 Min Read

ਨਿਊਜ਼ ਡੈਸਕ: ਕਰਨਾਟਕ ਦੀ ਕਾਂਗਰਸ ਸਰਕਾਰ ਹਿਜਾਬ ‘ਤੇ ਲੱਗੀ ਪਾਬੰਦੀ ਹਟਾਉਣ ‘ਤੇ ਵਿਚਾਰ ਕਰ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਰਾਜ ਸਰਕਾਰ ਨੇ ਵਿਦਿਅਕ ਸੰਸਥਾਵਾਂ ‘ਚ ਹਿਜਾਬ ‘ਤੇ ਲੱਗੀ ਪਾਬੰਦੀ ਹਟਾਉਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪੱਧਰ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹਿਜਾਬ ਪਾਬੰਦੀ ਦਾ ਹੁਕਮ ਵਾਪਿਸ ਲਿਆ ਜਾਵੇਗਾ।

ਸਿਧਾਰਮਈਆ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਸਵਾਲ ਪੁੱਛਿਆ ਸੀ ਕਿ ਕੀ ਹਿਜਾਬ ‘ਤੇ ਪਾਬੰਦੀ ਹਟਾਈ ਜਾਵੇਗੀ? ਇਸ ‘ਤੇ ਉਨ੍ਹਾਂ ਜਵਾਬ ਦਿੱਤਾ ਕਿ ਸਰਕਾਰ ਇਸ ਨੂੰ ਹਟਾਉਣ ‘ਤੇ ਵਿਚਾਰ ਕਰ ਰਹੀ ਹੈ।

ਹੁਣ CM ਸਿੱਧਰਮਈਆ ਦੇ ਸ਼ਬਦਾਂ ‘ਤੇ AIMIM ਮੁਖੀ ਅਸਦੁਦੀਨ ਓਵੈਸੀ ਦਾ ਬਿਆਨ ਆਇਆ ਹੈ। ਓਵੈਸੀ ਨੇ ਕਿਹਾ ਹੈ ਕਿ ਸੂਬੇ ‘ਚ ਕਾਂਗਰਸ ਦੀ ਸਰਕਾਰ ਬਣੀ ਨੂੰ ਲਗਭਗ 6 ਮਹੀਨੇ ਹੋ ਗਏ ਹਨ। ਕੀ ਮੁਸਲਿਮ ਲੜਕੀਆਂ ਨੂੰ ਸਿੱਖਿਆ ਦਾ ਅਧਿਕਾਰ ਹੋਣਾ ਚਾਹੀਦਾ ਹੈ ਜਾਂ ਨਹੀਂ? ਇਸ ਬਾਰੇ ਸੋਚਣ ਅਤੇ ਵਿਚਾਰਨ ਲਈ ਕੀ ਹੈ? ਸਿੱਧਰਮਈਆ ‘ਤੇ ਚੁਟਕੀ ਲੈਂਦਿਆਂ ਓਵੈਸੀ ਨੇ ਕਿਹਾ ਕਿ ਹਿਜਾਬ ‘ਤੇ ਪਾਬੰਦੀ ਅਜੇ ਵੀ ਧਰਮ ਨਿਰਪੱਖ ਕਾਂਗਰਸ ਦੁਆਰਾ ਲਾਗੂ ਹੈ। ਇਸ ਦੇ ਲਈ ਉਨ੍ਹਾਂ ਕਰਨਾਟਕ ਸਰਕਾਰ ਦਾ ਧੰਨਵਾਦ ਕੀਤਾ। ਓਵੈਸੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਮੁਸਲਮਾਨਾਂ ਨੇ ਤੁਹਾਨੂੰ ਵੋਟ ਦਿੱਤਾ ਹੈ, ਉਹ ਇਸ ਤੋਂ ਬਹੁਤ ਖੁਸ਼ ਹੋਣਗੇ।

ਦੱਸ ਦਈਏ ਕਿ ਕਰਨਾਟਕ ਦੀ ਸਾਬਕਾ ਭਾਜਪਾ ਸਰਕਾਰ ਨੇ ਰਾਜ ਵਿੱਚ ਹਿਜਾਬ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਨੂੰ ਲੈ ਕੇ ਸੂਬੇ ‘ਚ ਕਈ ਥਾਵਾਂ ‘ਤੇ ਹੰਗਾਮਾ ਅਤੇ ਵਿਰੋਧ ਪ੍ਰਦਰਸ਼ਨ ਹੋਏ। ਕਰਨਾਟਕ ‘ਚ ਹਿਜਾਬ ‘ਤੇ ਪਾਬੰਦੀ ਨੂੰ ਲੈ ਕੇ ਕਾਫੀ ਸਿਆਸੀ ਲੜਾਈ ਹੋਈ ਸੀ। ਹੰਗਾਮਾ ਇੰਨਾ ਵਧ ਗਿਆ ਕਿ ਮਾਮਲਾ ਹਾਈਕੋਰਟ ਤੋਂ ਹੁੰਦਾ ਹੋਇਆ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਅੰਤ ਵਿੱਚ ਹਿਜਾਬ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment