ਸੁਪਰੀਮ ਕੋਰਟ ਦੇ ਫੈਸਲੇ ਦਾ ਕਾਂਗਰਸ ਪਾਰਟੀ ਨੇ ਕੀਤਾ ਵਿਰੋਧ, ਕਿਹਾ ਇਹ ਕਿਤੇ ਵੀ ਨਹੀਂ ਹੈ ਮੰਨਣਯੋਗ

Global Team
2 Min Read

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਆਦੇਸ਼ ਦਾ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਮੰਦਭਾਗਾ ਐਲਾਨਿਆ ਗਿਆ ਹੈ।  ਕਾਂਗਰਸ ਦੀ ਤਰਫੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ਕਿ “ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ ਦਾ ਸੁਪਰੀਮ ਕੋਰਟ ਦਾ ਫੈਸਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ, ਪੂਰੀ ਤਰ੍ਹਾਂ ਗਲਤ ਹੈ।”

- Advertisement -

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪਾਰਟੀ ਦੀ ਤਰਫੋਂ ਇੱਕ ਬਿਆਨ ਜਾਰੀ ਕਰਕੇ ਕਿਹਾ, “ਇਹ ਬਹੁਤ ਹੀ ਮੰਦਭਾਗਾ ਹੈ ਕਿ ਸੁਪਰੀਮ ਕੋਰਟ ਨੇ ਦੇਸ਼ ਦੀ ਭਾਵਨਾ ਅਨੁਸਾਰ ਕੰਮ ਨਹੀਂ ਕੀਤਾ। ਕਾਂਗਰਸ ਪਾਰਟੀ ਇਸ ਦੀ ਸਖ਼ਤ ਆਲੋਚਨਾ ਕਰਦੀ ਹੈ ਅਤੇ ਇਹ ਫੈਸਲਾ  ਮੁਆਫ਼ ਕਰਨ ਯੋਗ ਨਹੀਂ ਹੈ।”

ਦੱਸ ਦੇਈਏ ਕਿ ਰਾਜੀਵ ਗਾਂਧੀ ਦੀ ਹੱਤਿਆ 21 ਮਈ, 1991 ਨੂੰ ਸ਼੍ਰੀਪੇਰੰਬਦੂਰ, ਤਾਮਿਲਨਾਡੂ ਵਿੱਚ ਸ਼੍ਰੀਲੰਕਾ ਦੇ ਲਿਬਰੇਸ਼ਨ ਟਾਈਗਰਜ਼ ਆਫ ਤਾਮਿਲ ਈਲਮ (LTTE) ਸਮੂਹ ਦੀ ਇੱਕ ਮਹਿਲਾ ਆਤਮਘਾਤੀ ਹਮਲਾਵਰ ਦੁਆਰਾ ਕੀਤੀ ਗਈ ਸੀ। ਕਤਲ ਵਿੱਚ ਭੂਮਿਕਾ ਲਈ ਅਦਾਲਤ ਨੇ ਸੱਤ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 2000 ਵਿੱਚ, ਰਾਜੀਵ ਗਾਂਧੀ ਦੀ ਪਤਨੀ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਦਖਲ ਤੋਂ ਬਾਅਦ ਨਲਿਨੀ ਸ਼੍ਰੀਹਰਨ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। 2008 ਵਿੱਚ, ਰਾਜੀਵ ਗਾਂਧੀ ਦੀ ਧੀ ਪ੍ਰਿਅੰਕਾ ਗਾਂਧੀ ਵਾਡਰਾ ਨੇ ਉਨ੍ਹਾਂ ਨਾਲ ਵੇਲੋਰ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ।

Share this Article
Leave a comment