ਕਰਨਾਟਕ ਵਿਧਾਨ ਸਭਾ ‘ਚ ਵੀਰ ਸਾਵਰਕਰ ਦੀ ਫੋਟੋ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ

Rajneet Kaur
2 Min Read

ਨਿਊਜ਼ ਡੈਸਕ: ਕਰਨਾਟਕ ਵਿਧਾਨ ਸਭਾ ‘ਚ ਵੀਰ ਸਾਵਰਕਰ ਦੀ ਫੋਟੋ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਹਾਲ ‘ਚ ਸਾਵਰਕਰ ਦੀ ਫੋਟੋ ਲਗਾਉਣ ‘ਤੇ ਇਤਰਾਜ਼ ਜਤਾਇਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸਾਵਰਕਰ ਇੱਕ ਵਿਵਾਦਗ੍ਰਸਤ ਸ਼ਖਸੀਅਤ ਸਨ, ਉਨ੍ਹਾਂ ਦੀ ਤਸਵੀਰ ਨਹੀਂ ਲਗਾਈ ਜਾਣੀ ਚਾਹੀਦੀ। ਵਿਧਾਨ ਸਭਾ ਹਾਲ ‘ਚ ਸਾਵਰਕਰ ਦੀ ਤਸਵੀਰ ਲਗਾਉਣ ਦੀ ਖਬਰ ਸੁਣਦੇ ਹੀ ਕਾਂਗਰਸ ਦੇ ਵਿਧਾਇਕ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਮੇਤ ਹੋਰ ਮਹਾਪੁਰਖਾਂ ਦੀਆਂ ਤਸਵੀਰਾਂ ਫੜ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸਿੱਧਰਮਈਆ ਨੇ ਇਸ ਨੂੰ ਭਾਜਪਾ ਦਾ ਏਜੰਡਾ ਦੱਸਿਆ ਹੈ।

ਦੱਸ ਦੇਈਏ ਕਿ ਅੱਜ ਸਵੇਰੇ ਕਰਨਾਟਕ ਵਿਧਾਨ ਸਭਾ ਦੇ ਅਸੈਂਬਲੀ ਹਾਲ ਵਿੱਚ ਵਿਨਾਇਕ ਦਾਮੋਦਰ ਸਾਵਰਕਰ ਦੀ ਤਸਵੀਰ ਦਾ ਉਦਘਾਟਨ ਕੀਤਾ ਗਿਆ। ਜਿਸ ਤੋਂ ਬਾਅਦ ਕਾਂਗਰਸ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਦੀ ਅਗਵਾਈ ‘ਚ ਪ੍ਰਦਰਸ਼ਨ ਕੀਤਾ। ਉਨ੍ਹਾਂ ਇਸ ਸਬੰਧੀ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਵੀ ਲਿਖਿਆ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਮਹਾਰਿਸ਼ੀ ਵਾਲਮੀਕਿ, ਬਸਵੰਨਾ, ਕਨਕ ਦਾਸ, ਬੀ.ਆਰ. ਅੰਬੇਡਕਰ, ਸਰਦਾਰ ਵੱਲਭ ਭਾਈ ਪਟੇਲ ਅਤੇ ਹੋਰ ਮਹਾਪੁਰਖਾਂ ਦੀਆਂ ਤਸਵੀਰਾਂ ਵਿਧਾਨ ਸਭਾ ਹਾਲ ਵਿੱਚ ਲਗਾਈਆਂ ਜਾਣੀਆਂ ਚਾਹੀਦੀਆਂ ਹਨ।

ਕੁਝ ਦਿਨ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ਨੇ ਵੀ ਵੀਰ ਸਾਵਰਕਰ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਬਹੁਤ ਸਪੱਸ਼ਟ ਹਾਂ। ਇਸ ਦੇਸ਼ ਵਿੱਚ ਇੱਕ ਪਾਸੇ ਸਾਵਰਕਰ ਅਤੇ ਦੂਜੇ ਪਾਸੇ ਗਾਂਧੀ ਦੇ ਵਿਚਾਰਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ  ਮੇਰਾ ਵਿਚਾਰ ਹੈ ਕਿ ਸਾਵਰਕਰ ਨੇ ਡਰ ਕੇ ਚਿੱਠੀ ‘ਤੇ ਦਸਤਖਤ ਕੀਤੇ, ਜਦੋਂ ਕਿ ਨਹਿਰੂ, ਪਟੇਲ ਗਾਂਧੀ ਸਾਲਾਂ ਤੱਕ ਜੇਲ ਵਿਚ ਰਹੇ, ਕਿਸੇ ਚਿੱਠੀ ‘ਤੇ ਦਸਤਖਤ ਨਹੀਂ ਕੀਤੇ। ਸਾਵਰਕਰ ਦੇ ਪੱਤਰ ‘ਤੇ ਦਸਤਖਤ ਕਰਨਾ ਭਾਰਤ ਦੇ ਸਾਰੇ ਨੇਤਾਵਾਂ ਨਾਲ ਵਿਸ਼ਵਾਸਘਾਤ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment