ਵਰਲਡ ਡੈਸਕ – ਈਰਾਨ ਨੇ ਕੋਰੋਨਾ ਦੀ ਚੌਥੀ ਲਹਿਰ ਦੀ ਚਿਤਾਵਨੀ ਦਿੱਤੀ ਹੈ। 24 ਘੰਟਿਆਂ ਦੌਰਾਨ 100 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਈਰਾਨ ਨੂੰ ਸਾਵਧਾਨ ਕੀਤਾ ਗਿਆ ਹੈ। ਜਨਵਰੀ ਤੋਂ ਬਾਅਦ ਪਹਿਲੀ ਵਾਰ ਮਰਨ ਵਾਲਿਆਂ ਦੀ ਗਿਣਤੀ ਇੰਨੀ ਵੱਧ ਗਈ ਹੈ।
ਫਿਨਲੈਂਡ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਐਮਰਜੈਂਸੀ ਘੋਸ਼ਿਤ ਕੀਤੀ ਹੈ। ਇੱਥੇ ਹਾਲਾਤ ਬਹੁਤ ਖਰਾਬ ਹੁੰਦੇ ਜਾ ਰਹੇ ਹਨ। ਸੰਕਟਕਾਲੀਨ ਫੈਸਲਾ ਸੰਸਦ ‘ਚ ਲਿਆ ਗਿਆ ਹੈ। 8 ਮਾਰਚ ਤੋਂ ਸਾਰੇ ਰੈਸਟੋਰੈਂਟਾਂ ਨੂੰ ਤਿੰਨ ਹਫ਼ਤਿਆਂ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਹੋਰ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ।
ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਅਜੇ ਖ਼ਤਮ ਨਹੀਂ ਹੋ ਰਹੀ ਹੈ। ਇਹ ਕਹਿਣਾ ਬਹੁਤ ਜਲਦੀ ਹੈ ਕਿ ਸਾਲ 2021 ਦੇ ਅੰਤ ਤੱਕ ਮਹਾਂਮਾਰੀ ਦਾ ਪੂਰੀ ਤਰਾਂ ਖਾਤਮਾ ਹੋ ਜਾਵੇਗਾ। ਡਬਲਯੂਐਚਓ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਡਾਇਰੈਕਟਰ ਡਾ. ਮਾਈਕਲ ਰਿਆਨ ਨੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਅਸਰਦਾਰ ਟੀਕੇ ਲਾਉਣ ਨਾਲ ਹਸਪਤਾਲ ‘ਚ ਮੌਤਾਂ ਦੀ ਗਿਣਤੀ ਘੱਟ ਜਾਵੇਗੀ।