ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਉਨਾਂ ਨਾਲ ਵਿਧਾਇਕ ਡਾ. ਅਜੈ ਗੁਪਤਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਚੇਅਰਮੈਨ ਕਰਮਜੀਤ ਸਿੰਘ ਰਿੰਟੂ , ਡਿਪਟੀ ਪੁਲਿਸ ਕਮਿਸ਼ਨਰ ਆਲਮ ਵਿਜੈ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਐਸਡੀਐਮ ਗੁਰਸਿਮਰਨ ਸਿੰਘ ਢਿਲੋਂ, ਜਸਕਰਨ ਬੰਦੇਸ਼ਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।