ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਵਧਾਈ 20 ਜਨਵਰੀ ਤਕ

Rajneet Kaur
2 Min Read

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ  ਸ਼ਰਾਬ ਘੁਟਾਲੇ ਦੇ ਮਾਮਲੇ ਦੇ ਮਾਮਲੇ ’ਚ ਆਮ ਆਦਮੀ ਪਾਰਟੀ  ਦੇ ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਜਨਵਰੀ ਤਕ ਵਧਾ ਦਿਤੀ ਹੈ। ਹਾਲਾਂਕਿ, ਅਦਾਲਤ ਨੇ ਸਰਵੇਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ, ਜੋ ਕਿ ਇਸੇ ਮਾਮਲੇ ਵਿੱਚ ਸਹਿ-ਮੁਲਜ਼ਮ ਸੀ।

ਸਰਵੇਸ਼ ਮਿਸ਼ਰਾ ਆਪਣੇ ਪਿਤਾ ਦੀ ਬਿਮਾਰੀ ਕਾਰਨ ਅਦਾਲਤ ‘ਚ ਪੇਸ਼ ਨਹੀਂ ਹੋਏ ਸਨ। ਮਿਸ਼ਰਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਪਿਤਾ ਦਾ ਬੋਨ ਮੈਰੋ ਟ੍ਰਾਂਸਪਲਾਂਟ ਕਰਵਾਉਣਾ ਹੈ ਅਤੇ ਉਹ ਗੁਰੂਗ੍ਰਾਮ ਦੇ ਇੱਕ ਹਸਪਤਾਲ ਵਿੱਚ ਦਾਖਲ ਹਨ।ਸਰਵੇਸ਼ ਮਿਸ਼ਰਾ ਦੀ ਇਸ ਦਲੀਲ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਨਾਲ-ਨਾਲ ਨਿਯਮਤ ਜ਼ਮਾਨਤ ਦੇਣ ਲਈ ਕਿਹਾ ਹੈ।

ਅਦਾਲਤ ਵਿੱਚ ਸੁਣਵਾਈ ਦੌਰਾਨ ਸੰਜੇ ਸਿੰਘ ਨੇ ਰਾਜ ਸਭਾ ਦੇ ਨਤੀਜਿਆਂ ਲਈ 12 ਤਰੀਕ ਨੂੰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਮੰਗੀ। ਇਸ ‘ਤੇ ਅਦਾਲਤ ਨੇ ਕਿਹਾ ਕਿ ਕਿਉਂਕਿ ਸੰਜੇ ਸਿੰਘ ਸਮੇਤ ਸਿਰਫ 3 ਵਿਅਕਤੀਆਂ ਨੇ ਰਾਜ ਸਭਾ ਮੈਂਬਰਾਂ ਦੇ 3 ਅਹੁਦਿਆਂ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ, ਇਸ ਲਈ ਬਿਨੈਕਾਰ ਨੂੰ 12 ਜਨਵਰੀ ਨੂੰ ਹੀ ਮੈਂਬਰ ਵਜੋਂ ਚੁਣੇ ਜਾਣ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਉਸ ਦੀ ਹਾਜ਼ਰੀ ਜ਼ਰੂਰੀ ਹੋਵੇਗੀ।

ਇਸ ਦੌਰਾਨ ਅਦਾਲਤ ਨੇ ਸਹਿ-ਦੋਸ਼ੀ ਅਤੇ ਸੰਜੇ ਸਿੰਘ ਦੇ ਕਰੀਬੀ ਸਹਿਯੋਗੀ ਸਰਵੇਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਅਤੇ ਨਿਯਮਤ ਜ਼ਮਾਨਤ ਲਈ ਉਸ ਦੀ ਅਰਜ਼ੀ ’ਤੇ ਸੁਣਵਾਈ ਲਈ 20 ਜਨਵਰੀ ਦੀ ਤਰੀਕ ਤੈਅ ਕੀਤੀ। ਮਿਸ਼ਰਾ ਨੂੰ ਪੰਜਵੀਂ ਪੂਰਕ ਚਾਰਜਸ਼ੀਟ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment