ਨਿਊਜ਼ ਡੈਸਕ: ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਜਗਦੀਸ਼ ਭੋਲੇ ਨੂੰ ਇੱਕ ਦਿਨ ਦੀ ਜ਼ਮਾਨਤ ਦਿੱਤੀ ਹੈ। ਦੱਸ ਦੇਈਏ ਕਿ ਜਗਦੀਸ਼ ਭੋਲਾ ਨੇ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਸ ਨੇ ਆਪਣੀ ਬੀਮਾਰ ਮਾਂ ਦਾ ਹਵਾਲਾ ਦਿੱਤਾ ਸੀ। ਅਦਾਲਤ ਨੇ ਭੋਲਾ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਅਦਾਲਤ ਨੇ ਭੋਲਾ ਨੂੰ ਆਪਣੀ ਮਾਂ ਨੂੰ ਮਿਲਣ ਲਈ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਉਹ ਆਪਣੀ ਮਾਂ ਨੂੰ ਮਿਲ ਸਕਦਾ ਹੈ। ਪਰ ਇਸ ਦੌਰਾਨ ਭੋਲਾ ਪੁਲਿਸ ਦੀ ਹਿਰਾਸਤ ਵਿੱਚ ਹੀ ਰਹੇਗਾ। ਮਾਂ ਨੂੰ ਮਿਲਣ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਵਾਪਸ ਜੇਲ੍ਹ ਲੈ ਕੇ ਆਵੇਗੀ।ਜ਼ਿਕਰਯੋਗ ਹੈ ਕਿ ਜਗਦੀਸ਼ ਭੋਲਾ 2013 ਦੇ ਡਰੱਗ ਮਾਮਲੇ ‘ਚ ਜੇਲ ‘ਚ ਬੰਦ ਹੈ। ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਸਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।