ਲੁਧਿਆਣਾ: ਲੁਧਿਆਣਾ ਦੀ ਇੱਕ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਸੋਨੂੰ ਸੂਦ ਗਵਾਹੀ ਦੇਣ ਲਈ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਹੁਣ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ, ਜੋ ਕਿ ਗੈਰ-ਜ਼ਮਾਨਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ। ਜਿਸ ਵਿੱਚ ਅਦਾਕਾਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦਈਏ ਕਿ ਸੋਨੂੰ ਸੂਦ ਰਕੀਜਾ ਕੁਆਈਨ ਕੰਪਨੀ ਦੇ ਬ੍ਰਾਂਡ ਅੰਬੈਸਡਰ ਹਨ। ਇਸ ਕੰਪਨੀ ‘ਤੇ ਧੋਖਾਧੜੀ ਦਾ ਦੋਸ਼ ਹੈ। ਇਹ ਮਾਮਲਾ 1000 ਕਰੋੜ ਰੁਪਏ ਦੀ ਕ੍ਰਿਪਟੋ ਧੋਖਾਧੜੀ ਨਾਲ ਸਬੰਧਿਤ ਹੈ। ਇਹ ਕੇਸ ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦਾਇਰ ਕੀਤਾ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਮੋਹਿਤ ਸ਼ੁਕਲਾ ਨਾਂ ਦੇ ਵਿਅਕਤੀ ਨੇ ਉਸ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਵਕੀਲ ਦਾ ਕਹਿਣਾ ਹੈ ਕਿ ਮੋਹਿਤ ਸ਼ੁਕਲਾ ਨੇ ਉਸ ਨੂੰ ਫਰਜ਼ੀ ‘ਰਕੀਜਾ ਕੁਆਈਨ ‘ ‘ਚ ਨਿਵੇਸ਼ ਕਰਕੇ ਧੋਖਾ ਦਿੱਤਾ। ਹੁਣ ਇਸ ਸ਼ਿਕਾਇਤ ਤੋਂ ਬਾਅਦ ਸੋਨੂੰ ਸੂਦ ਨੂੰ ਗਵਾਹੀ ਲਈ ਅਦਾਲਤ ਵਿੱਚ ਤਲਬ ਕੀਤਾ ਗਿਆ ਸੀ। ਹਾਲਾਂਕਿ ਅਦਾਲਤ ਵੱਲੋਂ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਉਸ ਦੀ ਗੈਰ-ਹਾਜ਼ਰੀ ਕਾਰਨ ਹੁਣ ਅਦਾਲਤ ਨੇ ਉਸ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।