ਚੰਡੀਗੜ੍ਹ: ਸਿਵਲ ਜੱਜਸੁਮਿਤ ਮੱਕੜ ਦੀ ਅਦਾਲਤ ਨੇ ਪੰਜਾਬੀ ਗਾਇਕ ਸਵ. ਅਮਰ ਸਿੰਘ ਚਮਕੀਲਾ ਤੇ ਅਮਰਜੋਤ ਕੌਰ ’ਤੇ ਕਿਸੇ ਵੀ ਤਰ੍ਹਾਂ ਦੀ ਬਾਇਓਪਿਕ ਬਣਾਉਣ ਤੇ ਪ੍ਰਸਾਰਣ ’ਤੇ ਲੱਗੀ ਰੋਕ ਨੂੰ ਹਟਾ ਦਿਤਾ ਹੈ। ਸਿਵਲ ਜੱਜ ਸੀਨੀਅਰ ਡਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਕਰਦੇ ਹੋਏ ਪਟੀਸ਼ਨਕਰਤਾ ਨੂੰ ਸਟੇਅ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ। ਲੋਕ ਹੁਣ ਇਸ ਫਿਲਮ ਨੂੰ ਓਟੀਟੀ ਪਲੇਟਫਾਰਮ ‘ਤੇ ਵੀ ਦੇਖ ਸਕਣਗੇ।
ਦਸ ਦਈਏ ਕਿ ਰਿਲਾਇੰਸ ਇੰਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਤੇ ਪੰਜਾਬੀ ਗਾਇਕ ਸਵ. ਅਮਰ ਸਿੰਘ ਚਮਕੀਲਾ ’ਤੇ ਬਾਇਓਪਿਕ ਬਣਾਈ ਸੀ। ਪਹਿਲਾਂ 22 ਮਾਰਚ ਨੂੰ ਨਿਰਮਾਤਾ ਸਵ. ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਤੇ ਸੰਜੋਤ ਰੰਧਾਵਾ ਵੱਲੋਂ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਰੋਕ ਲਗਾ ਦਿੱਤੀ ਸੀ।ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਦੇ ਪ੍ਰਸਾਰਣ ‘ਤੇ ਰੋਕ ਲੱਗ ਚੁੱਕੀ ਸੀ। ਇਸ ਨੂੰ ਓਟੀਟੀ ਪਲੇਟਫਾਰਮ ‘ਤੇ ਵੀ ਰਿਲੀਜ ਨਹੀਂ ਕੀਤਾ ਜਾ ਰਿਹਾ ਸੀ। ਪਹਿਲਾਂ ਲੁਧਿਆਣਾ ਕੋਰਟ ਨੇ ਸਵ. ਪ੍ਰੋਡਿਊਸਰ ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਤੇ ਸੰਜੋਤ ਰੰਧਾਵਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਸੀ।
ਪਟੀਸ਼ਨਕਰਤਾਵਾਂ ਨੇ ਅਦਾਲਤ ’ਚ ਦਲੀਲ ਦਿੱਤੀ ਸੀ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਤੌਰ ’ਤੇ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦਾ ਅਧਿਕਾਰ ਆਪਣੇ ਪਿਤਾ ਨੂੰ ਦਿੱਤਾ ਹੈ। ਉਨ੍ਹਾਂ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਵੀ ਮਿਲੀ ਹੈ। ਉਕਤ ਉਦੇਸ਼ ਲਈ 5 ਲੱਖ ਤੇ ਪਹਿਲਾਂ ਸਮਝੌਤੇ ਤੇ ਲੇਖਨ ਨਾਲ ਬੱਝੇ ਰਹਿਣ ਦਾ ਵਚਨ ਦਿੱਤਾ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ ਸੀ।
ਉਨ੍ਹਾਂ ਦਸਿਆ ਕਿ 3 ਨਵੰਬਰ, 2022 ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਪਟੀਸ਼ਨਕਰਤਾ ਨੇ ਜਦੋਂ ਬਾਇਓਪਿਕ ਬਣਾਉਣ ਦਾ ਇੰਤਜ਼ਾਮ ਕਰਨਾ ਸ਼ੁਰੂ ਕੀਤਾ ਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਲੰਬਾ ਖਿੱਚਣ ਲੱਗੀ। ਬਾਅਦ ’ਚ ਪਤਾ ਲੱਗਾ ਕਿ ਪ੍ਰਤੀਵਾਦੀ ਆਪਸ ’ਚ ਮਿਲੀਭੁਗਤ ਕਰ ਕੇ ਅਮਰ ਸਿੰਘ ਚਮਕੀਲਾ ਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ ’ਤੇ ਫਿਲਮ ਬਣਾ ਰਹੇ ਸਨ। ਸਟੇਅ ਆਰਡਰ ਖ਼ਾਰਜ ਕਰਨ ਤੋਂ ਬਾਅਦ ਪਟੀਸ਼ਨਕਰਤਾਵਾਂ ਦੀ ਗਵਾਹੀ ਲਈ ਮਾਮਲੇ ਨੂੰ 17 ਜੁਲਾਈ, 2023 ਲਈ ਮੁਲਤਵੀ ਕਰ ਦਿੱਤਾ ਗਿਆ।
- Advertisement -
ਇਹ ਸਾਰੀਆਂ ਗੱਲਾਂ ਦੇਖਣ ਦੇ ਬਾਅਦ ਦੋਵੇਂ ਭਰਾਵਾਂ ਨੇ ਅਦਾਲਤ ਤੋਂ ਰੋਕ ਲਗਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਪਹਿਲਾਂ ਰੋਕ ਲਗਾ ਦਿੱਤੀ ਸੀ ਪਰ ਹੁਣ ਰੋਕ ਹਟਾ ਦਿੱਤੀ ਹੈ। ਹੁਣ ਜਲਦ ਹੀ ‘ਚਮਕੀਲਾ’ ਦੀ ਬਾਇਓਪਿਕ ‘ਤੇ ਬਣੀ ਫਿਲਮ ਰਿਲੀਜ਼ ਹੋ ਸਕਦੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.