ਕ੍ਰਿਕਟਰ ਮੁਹੰਮਦ ਸ਼ੰਮੀ ਦੇ ਮਾਮਲੇ ‘ਚ ਆਇਆ ਵੱਡਾ ਅਦਾਲਤੀ ਹੁਕਮ, ਕ੍ਰਿਕਟਰ ਕੰਟਰੋਲ ਬੋਰਡ ਨੇ ਵੀ ਫਰੋਲਣੀਆਂ ਸ਼ੁਰੂ ਕੀਤੀਆਂ ਫਾਇਲਾਂ, ਕਹਿੰਦੇ ਜਲਦ ਲਵਾਂਗੇ ਫੈਸਲਾ

TeamGlobalPunjab
1 Min Read

ਨਵੀਂ ਦਿੱਲੀ : ਪ੍ਰਸਿੱਧ ਕ੍ਰਿਕਟ ਖਿਡਾਰੀ ਮੋਹੰਮਦ ਸ਼ਮੀ ‘ਤੇ ਲੱਗੇ ਘਰੇਲੂ ਹਿੰਸਾ ਦੇ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ ਅਲੀਪੁਰ ਜਿਲ੍ਹਾ ਸੈਸ਼ਨ ਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਸ਼ਮੀ ਦੀ ਗ੍ਰਿਫਤਾਰੀ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 2 ਸਤੰਬਰ ਵਾਲੇ ਦਿਨ ਹੇਠਲੀ ਅਦਾਲਤ ਵੱਲੋਂ ਸ਼ਮੀ ਨੂੰ 15 ਦਿਨ ਦੇ ਅੰਦਰ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਜਿਸ ਉਪਰੰਤ ਸ਼ਮੀ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਸੈਸ਼ਨ ਕੋਰਟ ਅੰਦਰ ਚੁਨੌਤੀ ਦਿੱਤੀ ਸੀ।

ਇਸ ਗੱਲ ਦੀ ਪੁਸ਼ਟੀ ਕਰਦਿਆਂ ਸ਼ਮੀ ਦੇ ਵਕੀਲ ਸਲੀਮ ਰਹਿਮਾਨ ਨੇ ਦੱਸਿਆ ਕਿ ਬੀਤੇ ਸੋਮਵਾਰ ਅਲੀਪੁਰ ਦੇ ਜਿਲ੍ਹਾ ਸੈਸ਼ਨ ਜੱਜ ਰਾਏ ਚਟੋਪਾਧਿਆ ਨੇ ਸ਼ਮੀ ਦੀ ਗ੍ਰਿਫਤਾਰੀ ‘ਤੇ ਰੋਕ ਲਾਈ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਅਧਿਕਾਰੀਆਂ ਵੱਲੋਂ ਵੀ ਇਸ ਮਾਮਲੇ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਬੀਸੀਸੀਆਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੋਰਡ ਸ਼ਮੀ ਵਿਰੁੱਧ ਉਸ ਸਮੇਂ ਤੱਕ ਕੋਈ ਕਾਰਵਾਈ ਨਹੀਂ ਕਰੇਗਾ ਜਦੋਂ ਤੱਕ ਅਦਾਲਤ ਵਿੱਚ ਦਾਇਰ ਕੀਤੀ ਜਾਣ ਵਾਲੀ ਚਾਰਜਸੀਟ ਨਹੀਂ ਦੇਖ ਲਈ ਜਾਂਦੀ।

 

Share this Article
Leave a comment