ਅਦਾਲਤ ਨੇ CIA ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦਾ ਪੁਲਿਸ ਨੂੰ 5 ਦਿਨ ਦਾ ਦਿੱਤਾ ਰਿਮਾਂਡ

Rajneet Kaur
1 Min Read

ਚੰਡੀਗੜ੍ਹ: ਗੈਂਗਸਟਰ ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਸ ਦਾ ਪੁਲਿਸ ਨੂੰ 5 ਦਿਨ ਦਾ ਹੋਰ ਰਿਮਾਂਡ ਦਿੱਤਾ। ਹੁਣ ਪ੍ਰਿਤਪਾਲ ਸਿੰਘ ਨੂੰ  ਮੁੜ 12 ਅਕਤੂਬਰ ਨੂੰ  ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਸੀ.ਆਈ.ਏ ਇੰਚਾਰਜ  ਪ੍ਰਿਤਪਾਲ ਸਿੰਘ ਦੇ ਘਰੋਂ ਤਿੰਨ ਹਥਿਆਰ ਬਰਾਮਦ ਹੋਏ ਹਨ। ਪ੍ਰਿਤਪਾਲ ਸਿੰਘ ਦੇ ਘਰੋਂ 2 ਪਿਸਤੌਲ ਅਤੇ 1 ਰਿਵਾਲਵਰ ਮਿਲਿਆ ਹੈ, ਇਹ ਨਜਾਇਜ਼ ਹਥਿਆਰ ਹੈ। ਮਾਨਸਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment