ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ 5 ਦਿਨਾਂ ਲਈ ਭੇਜਿਆ ਪੁਲਿਸ ਰਿਮਾਂਡ ’ਤੇ

Rajneet Kaur
1 Min Read

ਫਰੀਦਕੋਟ: ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ  ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਕਿੱਕੀ ਢਿੱਲੋਂ ਨੂੰ 22 ਮਈ ਤਕ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਹੀ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਸੁਣਵਾਈ ਮਗਰੋਂ ਬਚਾਅ ਪੱਖ ਦੇ ਵਕੀਲ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਨੂੰ ਦਸਿਆ ਕਿ ਉਨ੍ਹਾਂ ਵਿਰੁਧ ਕੋਈ ਸਬੂਤ ਨਹੀਂ ਹੈ ਅਤੇ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਵਿਜੀਲੈਂਸ ਜਾਂਚ ਵਿਚ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਅਤੇ 11 ਵਾਰ ਉਹ ਵਿਜੀਲੈਂਸ ਸਾਹਮਣੇ ਪੇਸ਼ ਵੀ ਹੋਏ ਹਨ। ਵਕੀਲ ਨੇ ਦਸਿਆ ਕਿ ਉਨ੍ਹਾਂ ਨੇ ਹਰ ਤਰ੍ਹਾਂ ਦੇ ਦਸਤਾਵੇਜ਼ ਮੁਹਈਆ ਕਰਵਾਏ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜ਼ਿਲ੍ਹਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਵਿਰੁਧ ਵੀ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment