ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ 6 ਦਿਨ ਦੇ ਪੁਲਿਸ ਰਿਮਾਂਡ ‘ਤੇ

Rajneet Kaur
2 Min Read

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੀ ਪੁਲਿਸ ਵੱਲੋਂ ਬੁੱਧਵਾਰ ਦੇਰ ਰਾਤ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਮੁਕਤਸਰ ਸਾਹਿਬ ਲੈ ਕੇ ਪਹੁੰਚੀ, ਜਿਸ ਨੂੰ ਵੀਰਵਾਰ ਨੂੰ ਸਵੇਰੇ  ਅਦਾਲਤ ਵਿਚ ਪੇਸ਼ ਕੀਤਾ ਗਿਆ। ਦਸ ਦਈਏ ਕਿ ਪੁਲਿਸ ਨੇ ਲਾਰੈਂਸ ਬਿਸ਼ਨੋਈ  ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ਉੱਤੇ ਲੈ ਕੇ ਆਈ ਸੀ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਹੈ।ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਮੁਕਤਸਰ ਪੁਲਿਸ ਬਿਸ਼ਨੋਈ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਲੈ ਕੇ ਆਈ ਹੈ।

ਜ਼ਿਕਰਯੋਗ ਹੈ ਕਿ 22 ਮਾਰਚ 2021 ਨੂੰ ਮੁਕਤਸਰ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਵਿਅਕਤੀ ਵੱਲੋਂ ਉਸ ਨੂੰ ਲਗਾਤਾਰ 3 ਨੰਬਰਾਂ ਤੋਂ ਫੋਨ ਕਰਕੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਤੇ ਜੇਕਰ ਉਸ ਨੇ ਮੰਗ ਪੂਰੀ ਨਾ ਕੀਤੀ ਤਾਂ ਉਹ ਉਸ ਦੇ ਬੇਟੇੇ ਨੂੰ ਮਾਰ ਦੇਣਗੇ।

ਉਕਤ ਵਿਅਕਤੀ ਨੇ ਬਿਆਨਾਂ ‘ਚ ਕਿਹਾ ਕਿ ਫੋਨ ਕਰਨ ਵਾਲਾ ਵਿਅਕਤੀ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ ਤੇ ਉਸ ਨੂੰ ਕਹਿ ਰਿਹਾ ਸੀ ਕਿ ਉਹ 23 ਮਾਰਚ ਨੂੰ ਪੇਸ਼ੀ ਭੁਗਤਣ ਲਈ ਫਰੀਦਕੋਟ ਆ ਰਿਹਾ ਹੈ, ਉਸ ਤੋਂ ਪਹਿਲਾ ਉਸ ਨੂੰ ਫਿਰੌਤੀ ਦਿੱਤੀ ਜਾਵੇ।   ਉਸ ਸਮੇਂ ਪੁਲਿਸ ਨੇ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment