ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ ਭੇਜਿਆ 3 ਦਿਨ ਦੇ ਵਿਜੀਲੈਂਸ ਰਿਮਾਂਡ ‘ਤੇ

Rajneet Kaur
1 Min Read

ਮੁਹਾਲੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।

ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿੱਚ ਹੋਏ ਵੱਖੋ-ਵੱਖ ਘਪਲਿਆਂ ਬਾਰੇ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਸਾਬਕਾ ਮੰਤਰੀ ‘ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ। ਵਿਜੀਲੈਂਸ ਅਨੁਸਾਰ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਜਾਂਚ ਚੱਲ ਰਹੀ ਸੀ। ਜਾਂਚ ਏਜੰਸੀ ਨੇ ਮੁੱਢਲੀ ਤਫਤੀਸ਼ ਤੋਂ ਬਾਅਦ ਸਾਬਕਾ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਮੁਹਾਲੀ ਸਥਿਤ ਵਿਜੀਲੈਂਸ ਥਾਣੇ ਵਿੱਚ ਨਵਾਂ ਮੁਕੱਦਮਾ ਦਰਜ ਕਰਕੇ ਉਸ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment