ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ

Rajneet Kaur
2 Min Read

ਮੁਹਾਲੀ: ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੁਣ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ  ਜੋ ਕਿ 6,39,18, 292.39 ਰੁਪਏ ਵੱਧ ਸੀ। ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਬਾਰੇ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਦੱਸ ਦੇਈਏ ਕਿ ਇਸ ਘੁਟਾਲੇ ਵਿੱਚ ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਪੇੜ ਦੀ ਕਟਾਈ ਦੇ ਬਦਲੇ 500 ਰੁਪਏ ਰਿਸ਼ਵਤ ਲਈ। ਇਸ ਨਾਲ ਉਨ੍ਹਾਂ ਦੇ ਕਰੀਬ ਸਵਾ ਕਰੋੜ ਰਿਸ਼ਵਤ ਲੈਣ ਬਾਰੇ ਪਤਾ ਲੱਗਿਆ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਤੋਂ ਗ੍ਰਿਫਤਾਰ ਕਰ ਲਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment