ਸੂਰੀ ਦੇ ਕਤਲ ਕੇਸ ਦੇ ਮੁਲਜ਼ਮ ਸੰਦੀਪ ਸੰਨੀ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Rajneet Kaur
2 Min Read

ਅੰਮ੍ਰਿਤਸਰ: ਸ਼ਿਵਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਨੂੰ ਅੱਜ ਮੁੜ ਅਦਾਲਚ ਵਿਚ ਪੇਸ਼ ਕੀਤਾ ਗਿਆ । ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।  ਸੁਰੱਖਿਆ ਪ੍ਰਬੰਧਾਂ ਕਾਰਨ ਪੁਲਿਸ ਨੇ ਚੁੱਪਚਾਪ ਸੰਦੀਪ ਸੰਨੀ ਨੂੰ ਅੱਜ ਸਵੇਰੇ 9 ਵਜੇ ਕੋਰਟ ‘ਚ ਪੇਸ਼ ਕਰ ਦਿੱਤਾ।

ਪੁਲਿਸ ਮੁਤਾਬਕ ਸੰਦੀਪ ਸੰਨੀ ਦੇ ਮੋਬਾਈਲ ਵਿੱਚੋਂ ਇੱਕ ਲੱਖ 47 ਹਜ਼ਾਰ ਪੇਜਾਂ ਦੇ ਡਾਟਾ ਰਿਕਵਰੀ ਹੋਈ ਹੈ ਜਿਸ ਦੀ ਜਾਂਚ ਕਰਨ ਲਈ ਪੁਲਿਸ ਨੂੰ ਹੋਰ ਸਮੇਂ ਦੀ ਲੋੜ ਹੈ। ਇਸ ਲਈ ਰਿਮਾਂਡ ਅੱਗੇ ਵਧਾਉਣ ਦੀ ਅਦਾਲਤ ਵਿੱਚ ਅਪੀਲ ਕੀਤੀ ਗਈ ਸੀ ਪਰ ਅਦਾਲਤ ਨੇ ਸੰਦੀਪ ਸੰਨੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ 1 ਦਸੰਬਰ ਨੂੰ ਮੁੜ ਸੰਦੀਪ ਸੰਨੀ ਦੀ ਪੇਸ਼ੀ ਹੋਵੇਗੀ।

ਦੱਸ ਦੇਈਏ ਕਿ ਜਦੋਂ ਸੁਧੀਰ ਸੂਰੀ ਦਾ ਕਤਲ ਹੋਇਆ ਤਾਂ ਉਹ ਆਪਣੇ ਸਾਥੀਆਂ ਸਮੇਤ ਗੋਪਾਲ ਮੰਦਿਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਉਸ ਨੂੰ ਮਨਾਉਣ ਲਈ ਇੱਕ ਏਸੀਪੀ ਰੈਂਕ ਦਾ ਅਧਿਕਾਰੀ ਅਤੇ ਦੋ ਐਸਐਚਓ ਵੀ ਮੌਕੇ ’ਤੇ ਮੌਜੂਦ ਸਨ। ਐਸਆਈਟੀ ਘਟਨਾ ਸਮੇਂ ਇਨ੍ਹਾਂ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਜਾਂਚ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment