ਨਿਊਜ਼ ਡੈਸਕ: ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ ਵੱਡੀ ਖਬਰ ਆਈ ਹੈ। ਅਦਾਲਤ ਨੇ ਉਸ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਨਾਇਬ ਤਹਿਸੀਲਦਾਰ ਨਾਲ ਗਾਲੀ-ਗਲੋਚ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਗੁਰਾਇਆ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਤਹਿਸੀਲਦਾਰ ਜਗਪਾਲ ਸਿੰਘ ਨੇ ਦੋਸ਼ ਲਾਇਆ ਕਿ ਜਦੋਂ ਉਹ ਆਪਣੀ ਡਿਊਟੀ ਲਈ ਜਾ ਰਿਹਾ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਪੁਲਿਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ।
ਇਸ ਤੋਂ ਬਾਅਦ ਪੁਲਿਸ ਨੂੰ ਬੀਤੀ ਰਾਤ ਪਤਾ ਲੱਗਾ ਕਿ ਕੁਲਦੀਪ ਖੁਰਾਣਾ ਘਰ ਹੈ। ਇਸ ਦੌਰਾਨ ਪੁਲਿਸ ਨੇ ਛਾਪਾ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਇੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ੍ਹ ਭੇਜ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।