ਅਦਾਲਤ ਨੇ ਟਾਈਟਲਰ ਖ਼ਿਲਾਫ਼ ਕੇਸ ‘ਚ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਗਵਾਹ ਵਜੋਂ ਕੀਤਾ ਤਲਬ

Global Team
2 Min Read

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰ.ਗਿਆਂ ਨਾਲ ਸਬੰਧਿਤ ਪੁਲਬੰਗਸ਼ ਗੁਰਦੁਆਰਾ ਹਿੰਸਾ ਦੇ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦਰਜ ਕੇਸ ਵਿੱਚ ਗਵਾਹ ਮਨਮੋਹਨ ਕੌਰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਨਹੀਂ ਪਹੁੰਚ ਸਕੀ। ਅਦਾਲਤ ਨੇ ਮਨਮੋਹਨ ਕੌਰ ਅਤੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਸੰਮਨ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ 2 ਦਸੰਬਰ ਨੂੰ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜਗਦੀਸ਼ ਟਾਈਟਲਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

ਕੇਂਦਰੀ ਜਾਂਚ ਬਿਊਰੋ (CBI) ਨੇ ਕੌਰ ਨੂੰ ਮੁੜ ਸੰਮਨ ਭੇਜਣ ਲਈ ਸਮਾਂ ਮੰਗਿਆ ਹੈ। ਅਦਾਲਤ ਨੇ ਇਸ ਨੂੰ ਸਵੀਕਾਰ ਕਰ ਲਿਆ, ਫਿਰ ਜੱਜ ਨੇ ਸਾਬਕਾ ਪੁਲਿਸ ਅਧਿਕਾਰੀਆਂ ਧਰਮ ਚੰਦਰਸ਼ੇਖਰ ਅਤੇ ਰਵੀ ਸ਼ਰਮਾ ਨੂੰ ਸੰਮਨ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਅਗਲੀ ਸੁਣਵਾਈ ਦੀ ਮਿਤੀ 2 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਟਾਈਟਲਰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਜੱਜ ਨੇ 12 ਨਵੰਬਰ ਨੂੰ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ ਕਰ ਲਿਆ ਸੀ। ਬਾਦਲ ਸਿੰਘ ਨੂੰ ਕਤਲੇਆਮ ਦੌਰਾਨ ਗੁਰਦੁਆਰਾ ਪੁਲ ਬੰਗਸ਼ ਵਿਖੇ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿਤਾ ਸੀ। ਅਦਾਲਤ ਨੇ 13 ਸਤੰਬਰ ਨੂੰ ਟਾਈਟਲਰ ਵਿਰੁਧ ਕ.ਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment