ਦਿੱਲੀ : ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੁਪਹਿਰ 3 ਵਜੇ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਇਸ ਦੌਰਾਨ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ।
ਜੰਮੂ-ਕਸ਼ਮੀਰ ‘ਚ ਧਾਰਾ 370 ਹਟਣ ਮਗਰੋਂ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। 2019 ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ, ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਥੋਂ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਰਾਜ ਦਾ ਦਰਜਾ ਵਾਪਸ ਲੈਣ ਦੀ ਮੰਗ ਕਰ ਰਹੀਆਂ ਸਨ। ਸਰਕਾਰ ਵੱਲੋਂ ਵਾਰ-ਵਾਰ ਕਿਹਾ ਜਾ ਰਿਹਾ ਸੀ ਕਿ ਪਹਿਲਾਂ ਚੋਣਾਂ ਕਰਵਾਈਆਂ ਜਾਣਗੀਆਂ, ਫਿਰ ਹੀ ਰਾਜ ਦਾ ਦਰਜਾ ਬਹਾਲ ਹੋਵੇਗਾ।
ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ‘ਚ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ
11 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਦਾ ਇਹ ਨਿਰਦੇਸ਼ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਦਿੱਤੇ ਫੈਸਲੇ ਦਾ ਹਿੱਸਾ ਸੀ।
ਕੋਰਟ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉੱਥੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਜੰਮੂ-ਕਸ਼ਮੀਰ ਨੂੰ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਬਣਾਉਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।