ਚੰਡੀਗੜ੍ਹ: ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸਵੇਰੇ-ਸ਼ਾਮ ਠੰਢ ਤੋਂ ਬਾਅਦ ਹੁਣ ਦਿਨ ਦਾ ਤਾਪਮਾਨ ਵੀ ਡਿੱਗ ਰਿਹਾ ਹੈ। ਪਰ ਸਰਦੀਆਂ ਪਹਿਲਾਂ ਵਾਂਗ ਨਹੀਂ ਆਈਆਂ। ਪ੍ਰਦੂਸ਼ਣ ਕਾਰਨ ਹਾਈਵੇ ‘ਤੇ ਧੂੰਆਂ ਨਜ਼ਰ ਆ ਰਿਹਾ ਹੈ। ਜਲੰਧਰ ਦੇ ਏਅਰ ਕੁਆਲਿਟੀ ਇੰਡੈਕਸ (AQI) ਦੀ ਗੱਲ ਕਰੀਏ ਤਾਂ AQI 156 ‘ਤੇ ਹੈ। ਫਿਲਹਾਲ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ, ਜਦੋਂ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਹੇਠਾਂ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਸਰਦੀ ਦਾ ਮੌਸਮ 15 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਾਰ 15 ਨਵੰਬਰ ਤੋਂ ਬਾਅਦ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਦੱਸ ਦਈਏ ਕਿ ਦਿੱਲੀ ਵਿੱਚ ਠੰਡ ਦਾ ਕੋਈ ਅਸਰ ਨਾ ਹੋਣ ਦੇ ਬਾਵਜੂਦ ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ‘ਚ ਵੀ ਠੰਡ ਵਧ ਰਹੀ ਹੈ।
ਜਾਣਕਾਰੀ ਅਨੁਸਾਰ ਪਰਾਲੀ ਸਾੜਨ ਦੇ 286 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਖੇਤਰ ਵਿੱਚ AQI ਪੱਧਰ ਲਗਾਤਾਰ ਡਿੱਗ ਰਿਹਾ ਹੈ। AQI ਡਿੱਗਣ ਦੇ ਮਾਮਲੇ ‘ਚ ਚੰਡੀਗੜ੍ਹ ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਇੱਥੇ AQI ਪੱਧਰ 308 ਤੱਕ ਪਹੁੰਚ ਗਿਆ ਹੈ, ਜਿਸ ਨੂੰ ਕਾਫੀ ਖਤਰਨਾਕ ਮੰਨਿਆ ਜਾਂਦਾ ਹੈ।
ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਅਤੇ ਨਿਊ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਦਾ ਏਕਿਊਆਈ 268 ਦੇ ਕਰੀਬ ਰਿਹਾ ਹੈ। ਜਦੋਂ ਕਿ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਏਕਿਊਆਈ 309 ਦਰਜ ਕੀਤਾ ਗਿਆ ਹੈ। ਜਿਸ ਨੂੰ ਬਹੁਤ ਮਾੜੀ ਹਾਲਤ ਵਿੱਚ ਰੱਖਿਆ ਗਿਆ ਹੈ। ਸਥਿਤੀ ਨੂੰ ਸੁਧਾਰਨ ਲਈ ਪਟਿਆਲਾ ਅਤੇ ਚੰਡੀਗੜ੍ਹ ਵਿੱਚ ਵੀ ਸਮੋਗ ਗਨ ਦੀ ਵਰਤੋਂ ਕੀਤੀ ਜਾ ਰਹੀ ਹੈ।