ਨਿਊਜ਼ ਡੈਸਕ: ਆਪਣੇ ਚੰਗੇ ਭੱਵਿਖ ਲਈ ਨੌਜਵਾਨ ਪੀੜੀ ਵਿਦੇਸ਼ਾਂ ਦਾ ਰੁੱਖ ਕਰ ਰਹੀ ਹੈ। ਪਰ ਕੁਝ ਦਿਨਾਂ ਤੋਂ ਵਿਦੇਸ਼ਾਂ ਤੋਂ ਮੰਦਭਾਗੀਆਂ ਖਬਰਾਂ ਸੁਨਣ ਨੂੰ ਮਿਲ ਰਹੀਆਂ ਹਨ। ਹੁਣ ਸਮਾਣਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕੈਨੇਡਾ ਗਏ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੈਹਰਾਬ ਧੀਮਾਨ ਉਰਫ ਚੈਰੀ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਤਾਏ ਨਰਿੰਦਰ ਧੀਮਾਨ ਨੇ ਦੱਸਿਆ ਕਿ ਮੈਹਰਾਬ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬਰੰਪਟਨ ਸ਼ਹਿਰ ‘ਚ ਰਿਹਾ ਸੀ । ਬੀਤੀ 19 ਦਸੰਬਰ ਨੂੰ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਕੁਝ ਸਾਲ ਪਹਿਲਾਂ ਮੈਹਰਾਬ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਮੈਹਰਾਬ ਧੀਮਾਨ ਦੀ ਮ੍ਰਿਤਕ ਦੇਹ ਭਲਕੇ ਭਾਰਤ ਪੰਹੁਚੇਗੀ । ਪਰਿਵਾਰ ਵਲੋਂ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।