ਚੰਡੀਗੜ੍ਹ: ਚਾਈਨਾ ਡੋਰ ਕਾਰਨ ਪੰਜਾਬ ਵਿੱਚ ਨਿੱਤ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਆਦਮਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ 45 ਸਾਲਾ ਵਿਅਕਤੀ ਚਾਈਨਾ ਡੋਰ ਦੀ ਲਪੇਟ ‘ਚ ਆਗਿਆ ਸੀ। ਜਿਸ ਕਾਰਨ ਉਸ ਦੇ ਗਲੇ ਦੀ ਨਾੜ ਕੱਟ ਗਈ ਅਤੇ ਚੰਡੀਗੜ੍ਹ ਪੀਜੀਆਈ ਵਿੱਚ 2 ਦਿਨਾਂ ਦੇ ਇਲਾਜ ਮਗਰੋਂ ਵਿਅਕਤੀ ਦੀ ਮੌ.ਤ ਹੋ ਗਈ।
ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ (45) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸਾਰੋਬਾਦ ਆਦਮਪੁਰ, ਜੋ ਬੀਤੇ ਦਿਨੀਂ ਮੋਟਰਸਾਈਕਲ ’ਤੇ ਘਰ ਵਾਪਸ ਜਾ ਰਿਹਾ ਸੀ ਕਿ ਭੋਗਪੁਰ ਤੋਂ ਆਦਮਪੁਰ ਰੋਡ ’ਤੇ ਸਥਿਤ ਪਿੰਡ ਨਾਹਲ ਵਿਖੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਉਸ ਦਾ ਗਲ਼ਾ ਕੱਟਿਆ ਗਿਆ। ਜਿਸ ਨੂੰ ਆਦਮਪੁਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੁੰਦੀ ਦੇਖ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਜਿਥੇ ਬੀਤੀ ਸ਼ਾਮ ਉਸ ਦੀ ਮੌ.ਤ ਹੋ ਗਈ। ਪੁਲਿਸ ਵਲੋਂ ਚਾਈਨਾ ਡੋਰ ਵੇਚਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ ਸੀ ਪਰ ਕਿਸੇ ਵੀ ਦੁਕਾਨਦਾਰ ਤੋਂ ਬਰਾਮਦ ਨਹੀਂ ਹੋਈ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।