ਨਿਊਜ਼ ਡੈਸਕ: ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਕ.ਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਾਨਸਾ ਦੇ ਪਿੰਡ ਜੋਈਆ ਦਾ ਰਹਿਣ ਵਾਲਾ ਸੀ। ਜਸਕਰਨ ਕਰੀਬ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ।
ਜਾਣਕਾਰੀ ਦਿੰਦਿਆਂ ਪਿਤਾ ਕਿਸਾਨ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਡੇਢ ਏਕੜ ਜ਼ਮੀਨ ਵੇਚ ਕੇ ਦੋ ਸਾਲ ਪਹਿਲਾਂ ਆਪਣੇ ਲੜਕੇ ਜਸਕਰਨ ਸਿੰਘ (22) ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਤਾਂ ਜੋ ਉਸ ਦੇ ਪੁੱਤਰ ਨੂੰ ਪੜ੍ਹਾਈ ਦੇ ਨਾਲ-ਨਾਲ ਉੱਥੇ ਕੋਈ ਰੁਜ਼ਗਾਰ ਮਿਲ ਸਕੇ। ਪੁੱਤਰ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ‘ਚ ਹੈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾ.ਸ਼ ਪੰਜਾਬ ਲਿਆ ਕੇ ਮੌ.ਤ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।