ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਨਾਲ ਸਬੰਧਿਤ ਆਪਣਾ ਹੁਕਮ ਵਾਪਿਸ ਲੈ ਲਿਆ ਹੈ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਪਿਛਲਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ। ਇਸ ਨੂੰ ਤੁਰੰਤ ਵਾਪਿਸ ਲੈ ਲਿਆ ਗਿਆ ਹੈ। ਇਸ ਮਾਮਲੇ ‘ਤੇ ਕੱਲ੍ਹ ਸਵੇਰੇ ਫੈਸਲਾ ਲਿਆ ਜਾਵੇਗਾ। ਜਦੋਂ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਕੜਾਕੇ ਦੀ ਠੰਢ, ਸੀਤ ਲਹਿਰ ਅਤੇ ਧੁੰਦ ਦੇ ਮੱਦੇਨਜ਼ਰ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਸੀ। DOE( Directorate Of Education) ਦੇ ਪੁਰਾਣੇ ਹੁਕਮਾਂ ਅਨੁਸਾਰ 10 ਜਨਵਰੀ ਤੱਕ ਦਿੱਲੀ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਲਏ ਗਏ ਫੈਸਲੇ ਨੂੰ ਉਲਟਾ ਦਿੱਤਾ ਗਿਆ ਹੈ।
ਯੂਪੀ ਵਿੱਚ ਵੀ ਕੜਾਕੇ ਦੀ ਠੰਡ ਪੈ ਰਹੀ ਹੈ। ਠੰਢ ਦੇ ਮੱਦੇਨਜ਼ਰ ਉੱਤਰੀ ਭਾਰਤ ਦੇ ਕਈ ਸ਼ਹਿਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਸਬੰਧ ‘ਚ ਰਾਜਸਥਾਨ ਦੇ ਧੌਲਪੁਰ ਸਮੇਤ ਉੱਤਰ ਪ੍ਰਦੇਸ਼ (ਲਖਨਊ-ਨੋਇਡਾ) ‘ਚ ਵੀ ਠੰਡ ਨੂੰ ਦੇਖਦੇ ਹੋਏ ਸਕੂਲ ਬੰਦ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਲਖਨਊ ਦੇ ਸਕੂਲ ਹੁਣ 10 ਜਨਵਰੀ ਤੱਕ ਬੰਦ ਰਹਿਣਗੇ। ਲਖਨਊ ‘ਚ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 10ਵੀਂ ਤੱਕ ਵਧਾ ਦਿੱਤੀਆਂ ਗਈਆਂ ਹਨ। ਜਦੋਂ ਕਿ 9ਵੀਂ ਤੋਂ 12ਵੀਂ ਤੱਕ ਦੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਦਲ ਦਿੱਤਾ ਗਿਆ ਹੈ। ਨੋਇਡਾ ‘ਚ ਵੀ ਠੰਡ ਦਾ ਕਹਿਰ ਵਧ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਗੌਤਮ ਬੁੱਧ ਨਗਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਹੁਕਮ ਦਿੱਤੇ ਹਨ।