ਦਿੱਲੀ ਹਾਈ ਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਕੀਤਾ ਰੱਦ

Rajneet Kaur
2 Min Read

ਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਸੰਜੇ ਸਿੰਘ ਨੂੰ  ਹਾਈ ਕੋਰਟ ਤੋਂ ਵੱਡਾ ਝਟਕਾ ਦਿੱਤਾ ਹੈ।  ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੰਜੇ ਸਿੰਘ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ ਅਤੇ ਸਿਆਸੀ ਕਾਰਨਾਂ ਤੋਂ ਪ੍ਰੇਰਿਤ ਹੈ। ਕਿਸੇ ਜਾਂਚ ਏਜੰਸੀ ਵੱਲੋਂ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਦੀ ਇਹ ਦੁਰਲੱਭ ਉਦਾਹਰਣ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਇਸ ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ  ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ। ਹਾਈ ਕੋਰਟ ਨੇ ਸੰਜੇ ਸਿੰਘ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਈਡੀ ਦੇਸ਼ ਦੀ ਵੱਡੀ ਜਾਂਚ ਏਜੰਸੀ ਹੈ। ਉਸ ‘ਤੇ ਅਜਿਹੇ ਦੋਸ਼ ਲਾਉਣਾ ਦੇਸ਼ ਦੀ ਭਰੋਸੇਯੋਗਤਾ ਨੂੰ ਪ੍ਰਭਾਵਿਤ ਕਰਦਾ ਹੈ। ਜਦੋਂ ਤੱਕ ਅਜਿਹੇ ਦੋਸ਼ ਸਾਬਤ ਕਰਨ ਲਈ ਠੋਸ ਸਬੂਤ ਨਹੀਂ ਹਨ, ਅਦਾਲਤ ਇਸ ਬਹਿਸ ਵਿੱਚ ਨਹੀਂ ਆਵੇਗੀ।

ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।ਜਾਂਚ ਏਜੰਸੀਆਂ ਦਾ ਦੋਸ਼ ਹੈ ਕਿ ਦਿੱਲੀ ਆਬਕਾਰੀ ਨੀਤੀ 2021-22 ਨੂੰ ਸੋਧਣ ਦੌਰਾਨ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਨਾਜਾਇਜ਼ ਲਾਭ ਦਿੱਤੇ ਗਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment