ਦਿੱਲੀ ਪੁਲਿਸ ਦੀ ਟੀਮ ਬ੍ਰਿਜਭੂਸ਼ਣ ਸ਼ਰਨ ਦੇ ਗੋਂਡਾ ਸਥਿਤ ਘਰ ਪਹੁੰਚੀ, ਪਰਿਵਾਰ ਤੋਂ ਕੀਤੀ ਪੁੱਛਗਿੱਛ

Rajneet Kaur
2 Min Read

ਨਿਊਜ਼ ਡੈਸਕ:  ਦਿੱਲੀ ਪੁਲਿਸ ਦੀ ਟੀਮ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਗੋਂਡਾ ਸਥਿਤ ਘਰ ਪਹੁੰਚੀ ਹੈ। ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਘਰ ਕੰਮ ਕਰਨ ਵਾਲੇ ਵਿਅਕਤੀਆਂ ਦੇ ਬਿਆਨ ਦਰਜ ਕਰ ਲਏ ਹਨ। ਡਰਾਈਵਰ, ਨੌਕਰ ਅਤੇ ਘਰ ਵਿੱਚ ਕੰਮ ਕਰਨ ਵਾਲੇ 15 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ  ਦਿੱਲੀ ਪੁਲਿਸ ਦੀ ਟੀਮ ਬਿਸ਼ਨੋਹਰਪੁਰ ਸਥਿਤ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਜੱਦੀ ਘਰ ਪਹੁੰਚੀ। ਪੁਲਿਸ ਟੀਮ ਨੇ ਇੱਥੇ ਦਰਜਨ ਦੇ ਕਰੀਬ ਲੋਕਾਂ ਦੇ ਬਿਆਨ ਲਏ ਹਨ। ਇਸ ‘ਚ ਬ੍ਰਿਜ ਭੂਸ਼ਣ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਸ ਦੇ ਸਾਥੀ, ਸੁਰੱਖਿਆ ਕਰਮਚਾਰੀ ਵੀ ਸ਼ਾਮਿਲ ਸਨ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੇ ਨਾਂ, ਮੋਬਾਈਲ ਨੰਬਰ, ਆਈਡੀ ਆਦਿ ਦਰਜ ਕਰ ਲਏ ਹਨ। ਮਹਿਲਾ ਪਹਿਲਵਾਨ ਲਗਾਤਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਹਾਲਾਂਕਿ ਦੋਸ਼ ਲਗਾਉਣ ਵਾਲੇ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਆਪਣੀ ਸਰਕਾਰੀ ਨੌਕਰੀ ‘ਤੇ ਵਾਪਸ ਆ ਗਏ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ  ਦਾ ਅੰਦੋਲਨ ਖਤਮ ਹੋ ਗਿਆ ਹੈ। ਪਹਿਲਵਾਨਾਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕੰਮ ‘ਤੇ ਪਰਤ ਆਏ ਹਨ ਪਰ ਇਨਸਾਫ਼ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ

ਦੱਸ ਦੇਈਏ ਕਿ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਦੀ ਅਗਵਾਈ ‘ਚ ਸਾਰੇ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸਮੇਤ ਚੋਟੀ ਦੇ ਪਹਿਲਵਾਨ ਬ੍ਰਿਜ ਭੂਸ਼ਣ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ 23 ਅਪ੍ਰੈਲ ਤੋਂ ਪ੍ਰਦਰਸ਼ਨ ਕਰ ਰਹੇ ਹਨ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment