ਅੰਮ੍ਰਿਤਸਰ : ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸ਼੍ਰੋਮਣੀ ਗੁ. ਪ੍ਰ. ਕਮੇਟੀ ਵੱਲੋਂ ਹਰ ਸਾਲ ਚੋਣ ਜਰੀਏ ਆਪਣੇ ਨਵੇਂ ਪ੍ਰਧਾਨ ਅਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ। ਇਹ ਚੋਣ ਹਰ ਸਾਲ ਨਵੰਬਰ ਮਹੀਨੇ *ਚ ਹੁੰਦੀ ਹੈ । ਜਿਸ ਲਈ ਦਿਨ ਨਿਰਧਾਰਿਤ ਪ੍ਰਧਾਨ ਵੱਲੋਂ ਕੀਤਾ ਜਾਂਦਾ ਹੈ। ਇਸੇ ਤਹਿਤ ਇਸ ਵਾਰ ਸ਼੍ਰੋਮਣੀ ਗੁ. ਪ੍ਰ. ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਚੋਣ ਲਈ 9 ਨਵੰਬਰ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ। ਇਸ ਤਾਰੀਖ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਵੱਲੋਂ ਇਤਰਾਜ ਪ੍ਰਗਟ ਕੀਤਾ ਗਿਆ ਹੈ।
ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ 9 ਨਵੰਬਰ ਦੀ ਵਜਾਏ ਇਹ ਤਾਰੀਖ ਅੱਗੇ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਸਮੁੱਚਾ ਸਿੱਖ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ। ਜਿਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਵੀ ਨਨਕਾਣਾ ਸਾਹਿਬ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿੰਘ ਸਾਹਿਬਾਨ ਵੀ ਵਿਦੇਸ਼ ਜਾ ਰਹੇ ਹਨ। ਜਿਸ ਕਾਰਨ ਕਾਫੀ ਮੁਸ਼ਕਲ ਆਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਚਾਹੀਦਾ ਹੈ ਕਿ ਚੋਣ ਦੀ ਤਾਰੀਖ ਕੁਝ ਸਮਾਂ ਅੱਗੇ ਕਰ ਲੈਣੀ ਚਾਹੀਦੀ ਹੈ।