ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਕੈਲੰਡਰ, 23 ਜ਼ਿਲ੍ਹਿਆਂ ‘ਚ ਹੋਣਗੇ ਮੁਕਾਬਲੇ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 14 ਨਵੰਬਰ 2022 ਨੂੰ ਬਾਲ ਦਿਵਸ ਦੇ ਮੌਕੇ ‘ਤੇ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਖੇਡਾਂ ਅੰਡਰ 14, 17 ਅਤੇ 19 ਸਾਲ ਵਰਗ ਵਿੱਚ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜਿਸ ਜ਼ਿਲ੍ਹੇ ਵਿੱਚ ਸਬੰਧਤ ਖੇਡ ਦਾ ਆਯੋਜਨ ਕੀਤਾ ਜਾਣਾ ਹੈ, ਉਹ ਖਿਡਾਰੀਆਂ ਅਤੇ ਉਨ੍ਹਾਂ ਦੇ ਨਾਲ ਕੰਮ ਕਰਨ ਵਾਲੇ ਅਧਿਆਪਕ ਸਟਾਫ, ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਲਈ ਰਿਹਾਇਸ਼, ਭੋਜਨ ਅਤੇ ਖੇਡਣ ਲਈ ਜਗ੍ਹਾ ਦਾ ਪ੍ਰਬੰਧ ਮੇਜ਼ਬਾਨ ਜ਼ਿਲ੍ਹੇ ਵੱਲੋਂ ਹੀ ਕੀਤਾ ਜਾਵੇਗਾ।

ਖਿਡਾਰੀਆਂ ਨੂੰ ਸਵੇਰ ਦੀ ਚਾਹ, ਬ੍ਰੇਕਫਾਸਟ ਅਤੇ ਡਿਨਰ ਨਿਰਧਾਰਿਤ ਮੀਨੂੰ ਅਨੁਸਾਰ ਰਿਹਾਇਸ਼ ਵਾਲੀ ਥਾਂ ਜਾਂ ਖੇਡ ਸਥਾਨ ਦੇ ਨੇੜੇ ਹੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਖਿਡਾਰੀਆਂ ਲਈ ਲੰਚ ਅਤੇ ਦੁਪਹਿਰ ਦੀ ਚਾਹ ਖੇਡ ਵਾਲੇ ਸਥਾਨ ‘ਤੇ ਹੀ ਉਪਲੱਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਖੇਡਾਂ ਦੇ ਸੁਚਾਰੂ ਸੰਚਾਲਨ ਲਈ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਬੈਂਸ ਨੇ ਦੱਸਿਆ ਕਿ ਇਸ ਵਾਰ ਨਵੰਬਰ-ਦਸੰਬਰ ਮਹੀਨੇ ਦੌਰਾਨ ਪੰਜਾਬ ਰਾਜ ਦੇ 23 ਜ਼ਿਲ੍ਹਿਆਂ ਵਿੱਚ 37 ਖੇਡਾਂ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ। ਜਿਨ੍ਹਾਂ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਉਨ੍ਹਾਂ ਵਿਚ ਕਿੱਕ ਬਾਕਸਿੰਗ, ਰੋਲਰ ਸਕੇਟਿੰਗ/ਹਾਕੀ, ਕਬੱਡੀ ਨੈਸ਼ਨਲ ਸਟਾਇਲ, ਸਰਕਲ ਕਬੱਡੀ,ਖੋ-ਖੋ, ਵਾਲੀਬਾਲ,ਫੈਂਸਿੰਗ, ਕੁਸ਼ਤੀਆਂ, ਸ਼ਤਰੰਜ, ਬਾਲ ਸ਼ੂਟਿੰਗ,ਬਾਕਸਿੰਗ, ਕਰਾਟੇ, ਰੱਸਾ ਕਸੀ,ਸਾਫ਼ਟਬਾਲ, ਬਾਸਕਟਬਾਲ, ਹੈਂਡਬਾਲ, ਕ੍ਰਿਕਟ, ਵਾਲੀਬਾਲ, ਨੈੱਟਬਾਲ, ਗੱਤਕਾ, ਸ਼ੂਟਿੰਗ, ਕੈਰਮ, ਆਰਚਰੀ,ਲਾਅਨ ਟੈਨਿਸ, ਟਰੈਕ ਸਾਇਕਲਿੰਗ, ਰੋਡ ਸਾਇਕਲਿੰਗ, ਬੈਡਮਿੰਟਨ, ਫੁੱਟਬਾਲ, ਜ਼ਿਮਨਾਸਟਿਕ, ਟੇਬਲ ਟੈਨਿਸ, ਜੁਡੋ, ਵੇਟ ਲਿਫ਼ਟਿੰਗ, ਪਾਵਰ ਲਿਫਟਿੰਗ, ਤੈਰਾਕੀ,ਲੰਗੋਰੀ ਅਤੇ ਯੋਗ ਤੋਂ ਇਲਾਵਾ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment