ਪੰਜਾਬ ‘ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਇੰਨ੍ਹਾਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ

Rajneet Kaur
1 Min Read

ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਚੋਣਾਂ  ਦਾ ਐਲਾਨ ਕਰ ਦਿਤਾ ਗਿਆ ਹੈ। ਨਗਰ ਨਿਗਮ ਦੇ ਇਲੈਕਸ਼ਨ ਮਾਰਚ 2023 ਤੋਂ ਪੈਂਡਿੰਗ ਚੱਲ ਰਹੇ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ।

ਰਾਜਪਾਲ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 27 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਜਾਰੀ ਨਹੀਂ ਕੀਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment