ਪੰਜਾਬ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ‘0’ : ਬਿਜਲੀ ਮੰਤਰੀ ਹਰਭਜਨ ਸਿੰਘ

Rajneet Kaur
2 Min Read

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਜ਼ੀਰੋ’ ਬਿਜਲੀ ਬਿੱਲ ਦੇਣ ਦੇ ਚੋਣ ਵਾਅਦੇ ਦੀ ਪੂਰਤੀ ਕਰਦਿਆਂ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਨੂੰ ‘ਜ਼ੀਰੋ’ ਬਿਜਲੀ ਬਿੱਲ ਆਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ  ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦਿੱਤੀ ਗਈ ਛੋਟ ਕਾਰਨ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ।  ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖ਼ਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮਾਫ਼ੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ ਹਰੇਕ ਘਰ ਜੋ 600 ਯੂਨਿਟ ਤਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿੱਲ ਜ਼ੀਰੋ ਆਵੇਗਾ। ਇਸ ਤੋਂ ਵੱਧ ਜੋ ਬਿਜਲੀ ਵਰਤੇਗਾ ਉਸ ਨੂੰ ਬਿਜਲੀ ਬਿੱਲ ਦੇਣਾ ਪਵੇਗਾ।

ਬਿਜਲੀ ਮੰਤਰੀ ਨੇ ਇਹ ਵੀ ਕਿਹਾ ਕਿ ਬਿਜਲੀ ਮੁਆਫੀ ਦੇ ਨਾਲ ਦੋ ਮਹੀਨੇ ਦੇ ਬਿੱਲ ਸਰਕਲ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ, ਜੋ ਹਰ ਆਮ ਘਰ ਦੀ ਲੋੜ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਵਿੱਚ ਆਏ ਬਿੱਲਾਂ ਵਿੱਚੋਂ 25 ਲੱਖ ਖਪਤਕਾਰਾਂ ਨੂੰ ਬਿੱਲ ਨਹੀਂ ਭਰਨੇ ਪੈਣਗੇ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment