ਬਿਜਲੀ ਬੋਰਡ ਨੇ ਖੱਟਕੜ੍ਹ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਕੱਟਿਆ ਬਿਜਲੀ ਦਾ ਕੁਨੈਕਸ਼ਨ

Rajneet Kaur
1 Min Read

ਨਿਊਜ਼ ਡੈਸਕ:  ਬਿਜਲੀ ਬੋਰਡ ਨੇ ਖੱਟਕੜ੍ਹ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਹੈ। ਕਰੀਬ 20 ਹਜ਼ਾਰ ਦਾ ਬਿੱਲ ਨਾ ਭਰਨ ‘ਤੇ ਬਿਜਲੀ ਬੋਰਡ ਨੇ ਇਹ ਕਾਰਵਾਈ ਕੀਤੀ ਹੈ।  ਭਾਜਪਾ ਅਤੇ ਕਾਂਗਰਸ ਨੇ  ਇਸ ਕਾਰਵਾਈ ਦੀ ਕੜੇ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਦਾ ਦੋਹਰਾ ਚਰਿੱਤਰ ਸਾਹਮਣੇ ਆਇਆ ਹੈ।

ਰਾਜਾ ਵੜਿੰਗ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਘਰ ਅਤੇ ਉਨ੍ਹਾਂ ਨੇ ਘਰ ਦੇ ਅੱਗੇ ਬਣੇ ਪਾਰਕ ਦਾ ਬਕਾਇਆ ਬਿਜਲੀ ਦਾ ਬਿੱਲ ਕਾਂਗਰਸ ਪਾਰਟੀ ਵੱਲੋਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮਾਨ ਸਰਕਾਰ ਦਾਅਵੇ ਅਤੇ ਐਲਾਨ ਤਾਂ ਬਹੁਤ ਕਰਦੀ ਹੈ ਪਰ ਉਨ੍ਹਾਂ ਨੂੰ ਪੂਰਾ ਵੀ ਕਰਨਾ ਚਾਹੀਦਾ ਹੈ।

ਦੱਸ ਦੇਈਏ ਕਿ ਇਹ ਓਹੀ ਜਗ੍ਹਾ ਹੈ , ਜਿੱਥੇ ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ  ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment