ਅੱਜ ਤੋਂ ਕਲਮ ਛੋੜ ਹੜਤਾਲ ‘ਤੇ ਰਹਿਣਗੇ DC ਦਫ਼ਤਰਾਂ ਦੇ ਮੁਲਾਜ਼ਮ

Rajneet Kaur
2 Min Read

ਚੰਡੀਗੜ੍ਹ:  DC ਦਫ਼ਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਅਜ ਤੋਂ ਕੋਈ ਕੰਮ ਨਹੀਂ ਹੋਵੇਗਾ। ਸਾਰੇ ਦਫ਼ਤਰਾਂ ਦੇ  ਕਰਮਚਾਰੀ ਅੱਜ ਤੋਂ 18 ਮਈ ਤੋਂ 23 ਮਈ ਤੱਕ ਕਲਮ ਛੋੜ ਹੜਤਾਲ ’ਤੇ ਹਨ। ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਦਾ ਐਲਾਨ ਕਰ ਦਿੱਤਾ ਹੈ।

ਦਸ ਦਈਏ ਕਿ  ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਜਲੰਧਰ ’ਚ ਕੈਬਨਿਟ ਦੀ ਮੀਟਿੰਗ ਰੱਖੀ ਗਈ ਸੀ। ਇਸ ਮੌਕੇ CM ਮਾਨ ਵੱਲੋਂ ਪੰਜਾਬ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਸੱਦਿਆ ਗਿਆ ਸੀ। ਯੂਨੀਅਨ ਦੇ ਸੂਬਾਈ ਪ੍ਰਧਾਨ ਤਜਿੰਦਰ ਸਿੰਘ, ਸੂਬਾ ਜਨਰਲ ਸਕੱਤਰ ਨਰਿੰਦਰ ਚੀਮਾ, ਸੂਬਾਈ ਉੱਪ ਪ੍ਰਧਾਨ ਸਤੀਸ਼ ਬਹਿਲ ਤੇ ਦੀਪਕ ਤ੍ਰੇਹਨ, ਸੂਬਾਈ ਵਿੱਤ ਸਕੱਤਰ ਕੁਲਵਿੰਦਰ ਚੀਮਾ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਵਿਕ੍ਰਮ ਆਦੀਆ ਤੇ ਜਨਰਲ ਸਕੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਦਿਨ ਭਰ CM  ਮਾਨ ਦਾ ਇੰਤਜ਼ਾਰ ਕਰਦੇ ਰਹੇ  ਪਰ  ਮੁੱਖ ਮੰਤਰੀ ਬਿਨਾਂ ਮਿਲੇ ਚਲੇ ਗਏ। ਉਨ੍ਹਾਂ ਕਿਹਾ ਕਿ ਉਹ ਲੰਮੇ  ਅਰਸੇ ਤੋਂ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਡੀ.ਸੀ. ਦਫਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ ਮੁਲਾਜ਼ਮਾਂ ਦੀ ਭਾਰੀ ਕਮੀ ਚੱਲ ਰਹੀ ਹੈ।ਇਸ ਲਈ 18 ਮਈ ਤੋਂ ਸੂਬਾ ਭਰ ਦੇ ਡੀ. ਸੀ. ਦਫਤਰਾਂ ਦੇ ਮੁਲਾਜ਼ਮ ਹੜਤਾਲ ’ਤੇ ਰਹਿਣਗੇ । ਇਹ ਹੜਤਾਲ 23 ਮਈ ਤੱਕ ਜਾਰੀ ਰਹੇਗੀ।

ਉਨ੍ਹਾਂ ਨੇ ਕਿਹਾ ਕਿ ਨਾਇਬ ਤਹਿਸੀਲਦਾਰਾਂ ਦਾ ਪ੍ਰਮੋਸ਼ਨ ਕੋਟਾ ਵਧਾਇਆ ਜਾਵੇ, ਬਕਾਇਆ ਡੀਏ ਦੇਣ, ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, 90-4-14 ਦੇ ਸਰਵਿਸ ਟਾਈਮ ਦੇ ਵਾਧੂ ਲਾਭ ਦੇਣ, ਵਿਭਾਗਾਂ ਵਿੱਚ ਸੁਪਰਡੈਂਟਾਂ ਦੀਆਂ ਖਾਲੀ ਅਸਾਮੀਆਂ ਭਰਨ, ਤਹਿਸੀਲਾਂ ਵਿੱਚ 1995 ਦੀਆਂ ਸ਼ਰਤਾਂ ਅਨੁਸਾਰ ਅਸਾਮੀਆਂ ਭਰਨ ਦੀ ਮੰਗ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment