ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਖਿਲਾਫ਼ ਮ੍ਰਿਤਕ ਕਿਸਾਨਾਂ ਦੇ ਪੀੜਤ ਪਰਿਵਾਰ ਸੁਪਰੀਮ ਕੋਰਟ ਪਹੁੰਚੇ

TeamGlobalPunjab
2 Min Read

ਲਖਨਊ : ਯੂਪੀ ਚੋਣਾਂ-2022 ਵਿਚਾਲੇ ਲਖੀਮਪੁਰ ਖੀਰੀ ਮਾਮਲੇ ‘ਚ ਇਕ ਵਾਰ ਫਿਰ ਤੋਂ ਹਲਚਲ ਮਚ ਗਈ ਹੈ। ਲਖੀਮਪੁਰ ਖੀਰੀ ਵਿਚ ਜੀਪ ਹੇਠ ਦਰੜੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਇਸ ਕੇਸ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਪਰਿਵਾਰ ਨੇ ਸੁਪਰੀਮ ਕੋਰਟ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਹੈ। ਪੀੜਤ ਕਿਸਾਨ ਪਰਿਵਾਰਾਂ ਵੱਲੋਂ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ।

ਦਸ ਦਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਖਿਲਾਫ਼ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਜੀਪ ਨੇ ਦਰੜ ਦਿੱਤਾ ਸੀ। ਇਸ ਜੀਪ ਨੂੰ ਕਥਿਤ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਚਲਾ ਰਿਹਾ ਸੀ। ਇਸ ਹਾਦਸੇ ’ਚ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਦੀ ਜਾਨ ਚਲੀ ਗਈ ਸੀ।

ਪੀੜਤ ਕਿਸਾਨਾਂ ਦੇ ਪਰਿਵਾਰਾਂ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ ਅਜੇ ਤਕ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਨਹੀਂ ਦਿੱਤੀ, ਜਿਸ ਕਰਕੇ ਉਹ ਸੁਪਰੀਮ ਕੋਰਟ ਤਕ ਪਹੁੰਚ ਕਰਨ ਲਈ ਮਜਬੂਰ ਹਨ। ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਦਿਨੀਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਬਾਅਦ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੇ ਫੈਸਲੇ ਦਾ ਵਿਰੋਧ ਕੀਤਾ ਅਤੇ ਹੁਕਮ ਨੂੰ ਚੁਣੌਤੀ ਦੇਣ ਲਈ ਕਿਹਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment