ਤਿੰਨਾਂ ਤਖ਼ਤਾਂ ਤੋਂ ਅਰਦਾਸ ਕਰਕੇ ਕਿਸਾਨ ਤੇ ਅਕਾਲੀ ਦਲ ਆਗੂ 1 ਅਕਤੂਬਰ ਨੂੰ ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ

TeamGlobalPunjab
1 Min Read

ਚੰਡੀਗੜ੍ਹ:  ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਖਿਲਾਫ ਕਾਨੂੰਨ ਬਣਾਇਆ ਜਾਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪਾਸ ਕੀਤੇ ਗਏ ਕਾਨੂੰਨਾਂ ਦਾ ਵਿਰੋਧ ਅਕਾਲੀ ਦਲ ਵੱਲੋਂ ਪੁਰਜ਼ੋਰ ਤਰੀਕੇ ਨਾਲ ਕੀਤਾ ਜਾ ਰਿਹਾ ਹੈ।

ਚੰਦੂਮਾਜਰਾ ਨੇ ਕਿਹਾ ਕਿ ਅਗਲੀ 1 ਅਕਤੂਬਰ ਨੂੰ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਪੰਜਾਬ ਦੇ ਤਿੰਨਾਂ ਤਖ਼ਤਾਂ ਤੋਂ ਅਰਦਾਸ ਕਰ ਕਿਸਾਨ ਜਥੇਬੰਦੀਆਂ ਦੇ ਮੈਂਬਰ ਅਤੇ ਅਕਾਲੀ ਦਲ ਦੇ ਆਗੂ ਮੁਹਾਲੀ ਪਹੁੰਚਣਗੇ। ਜਿਸ ਵਿੱਚ ਪੰਜਾਬ ਦੇ ਤਿੰਨਾਂ ਤਖ਼ਤਾਂ ਤੋਂ ਕਿਸਾਨ ਅਤੇ ਅਕਾਲੀ ਆਗੂ ਅਰਦਾਸ ਕਰਕੇ ਮੁਹਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਪਹੁੰਚਣਗੇ ਅਤੇ ਉਸ ਤੋਂ ਬਾਅਦ ਉੱਥੋਂ ਤੋਂ ਚੰਡੀਗੜ੍ਹ ਰਾਜਪਾਲ ਨੂੰ ਪੱਤਰ ਦੇਣ ਲਈ ਜਾਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਹਰ ਸਮੇਂ ਕਿਸਾਨਾਂ ਦੇ ਹੱਕਾਂ ਨੂੰ ਚੁੱਕਣ ਵਿੱਚ ਅੱਗੇ ਰਿਹਾ ਹੈ ਅਤੇ ਹੁਣ ਫਿਰ ਕਿਸਾਨਾਂ ਦੇ ਖਿਲਾਫ਼ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਜਦੋਂ ਖਤਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਚੈਨ ਦੀ ਨੀਂਦ ਨਹੀਂ ਸੋਵਾਂਗੇ। ਚੰਦੂਮਾਜਰਾ ਵੱਲੋਂ ਬੀਤੇ ਦਿਨੀਂ ਪੰਜਾਬ ਬੰਦ ਦੌਰਾਨ ਲਾਂਡਰਾਂ ਵਿਖੇ ਆਪਣੇ ਵਿਚਾਰ ਰੱਖੇ ਗਏ ਸਨ।

Share this Article
Leave a comment