ਕਿਸਾਨਾਂ ਵਲੋਂ ਧਰਨਾ ਸਮਾਪਤ , ਇਕ ਵਫ਼ਦ ਰਾਜਪਾਲ ਦੇ ਨਾਲ ਮੁਲਕਾਤ ਕਰਨ ਲਈ ਹੋਇਆ ਰਵਾਨਾ

Rajneet Kaur
2 Min Read

ਚੰਡੀਗੜ੍ਹ: ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ‘ਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ ਦੇ ਏ.ਡੀ.ਸੀ. ਨੇ ਆ ਕੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਪਰ ਕਿਸਾਨ ਆਪਣੀ ਗੱਲ ‘ਤੇ ਅੜੇ ਰਹੇ ਕਿ ਜਦੋਂ ਤੱਕ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਨਹੀਂ ਹੋ ਜਾਂਦੀ ਉਹ ਇਥੋਂ ਨਹੀਂ ਜਾਣਗੇ। ਕਿਸਾਨਾਂ ਦਾ ਇਕ ਵਫ਼ਦ ਰਾਜਪਾਲ ਦੇ ਨਾਲ ਮੁਲਕਾਤ ਕਰਨ ਲਈ ਰਵਾਨਾ ਹੋ ਗਿਆ ਹੈ।

ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਨੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਦੇ ਰਾਜ ਭਵਨ ਵੱਲ ਮਾਰਚ ਸ਼ੁਰੂ ਕੀਤਾ। ਇਨ੍ਹਾਂ ਨੇ ਵੱਡੇ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਈ ਸਰਕਾਰ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕਈ ਅਲਟੀਮੇਟਮ ਦਿੱਤੇ ਸਨ ਪਰ ਹਾਲ ਦੀ ਘੜੀ ਇਨ੍ਹਾਂ ਬਾਰੇ ਕੋਈ ਹਲ ਨਹੀਂ ਨਿਕਲ ਸਕਿਆ ਜਿਸ ਕਰਕੇ ਸਾਰੀਆਂ ਜਥੇਬੰਦੀਆਂ ਨੇ ਸਾਂਝਾ ਮੋਰਚਾ ਲਗਾਉਣ ਵਾਸਤੇ 26 ਨਵੰਬਰ ਦਾ ਸਮਾਂ ਤੈਅ ਕੀਤਾ ਸੀ। ਦਸ ਦਈਏ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਣ ਲਈ ਪਹੁੰਚੀਆਂ । ਸ਼ਨੀਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਕਿਸਾਨ ਯੂਨੀਅਨਾਂ ਨੇ ਦੇਸ਼ ਭਰ ਵਿੱਚ ਰਾਜ ਭਵਨਾਂ ਤੱਕ ਮਾਰਚ ਕੱਢਿਆ ।

ਬੀਤੇ ਦਿਨੀਂ ਆਗੂਆਂ ਨੇ ਦੱਸਿਆ ਕਿ ਰਾਜਪਾਲ ਨੂੰ ਸੌਂਪੇ ਜਾਣ ਵਾਲੇ ਮੰਗ-ਪੱਤਰ ਵਿਚ ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖ਼ਰੀਦ ਸਬੰਧੀ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ, ਗ੍ਰਿਫ਼ਤਾਰ ਕੀਤੇ 4 ਨੌਜਵਾਨ ਕਿਸਾਨਾਂ ਨੂੰ ਰਿਹਾਅ ਕਰਨ, ਦਿੱਲੀ ਮੋਰਚੇ ਦੌਰਾਨ ਹੋਏ ਕੇਸ ਰੱਦ ਕਰਨ, ਕਿਸਾਨਾਂ ਦੀ ਕਰਜ਼ਾ ਮੁਕਤੀ, ਫ਼ਸਲਾਂ ਦਾ ਬੀਮਾ ਕਰਨ ਅਤੇ 60 ਸਾਲ ਤੋਂ ਉਪਰ ਦੇ ਮਰਦ-ਔਰਤ ਕਿਸਾਨਾਂ ਦੀ ਬੁਢਾਪਾ ਪੈਨਸ਼ਨ 10 ਹਜ਼ਾਰ ਲਾਉਣ ਸਬੰਧੀ ਮੰਗਾਂ ਸ਼ਾਮਲ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment