ਕਿਸੇ ਵੀ ਹਾਲਤ ਵਿਚ ਕਿਸਾਨੀ ਅੰਦੋਲਨ ਨਹੀਂ ਹੋਵੇਗਾ ਖਤਮ : ਗਿਆਨੀ ਹਰਪ੍ਰੀਤ ਸਿੰਘ

TeamGlobalPunjab
2 Min Read

ਗੁਰਦਾਸਪੁਰ : ਦੇਸ਼ ਅੰਦਰ ਚਲ ਰਿਹਾ ਕਿਸਾਨੀ ਸੰਘਰਸ਼ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸੇ ਦਰਮਿਆਨ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਤੇ ਨਿਸ਼ਾਨਾ ਸਾਧਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਦਾ ਕਹਿਣਾ ਹੈ ਕਿ ਕਿਸੇ ਵੀ ਹਾਲਤ ਵਿਚ ਕਿਸਾਨੀ ਅੰਦੋਲਨ ਖਤਮ ਨਹੀਂ ਹੋਵੇਗਾ।

ਦਰਅਸਲ ਸਾਕਾ ਸ੍ਰੀ ਨਨਕਾਣਾ ਸਾਹਿਬ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੋਧਰਪੁਰ ਵਿਖੇ ਮਨਾਈ ਜਾ ਰਹੀ ਹੈ। ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਜਥਾ ਸ਼ਤਾਬਦੀ ਸਮਾਗਮ ਮਨਾਉਣ ਲਈ ਪਾਕਿਸਤਾਨ ਵਿਖੇ ਭੇਜਿਆ ਜਾ ਰਿਹਾ ਸੀ। ਪਰ ਭਾਰਤ ਦੀ ਭਾਜਪਾ ਸਰਕਾਰ ਵਲੋਂ ਜਥੇ ਤੇ ਰੋਕ ਲਾ ਦਿੱਤੀ ਗਈ ਹੈ। ਇਸ ਮਸਲੇ ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਕਿ ਆਜ਼ਾਦੀ ਤੋਂ ਪਹਿਲਾਂ ਅੰਗਰੇਜ ਸਰਕਾਰ ਵਲੋਂ ਸਿੱਖਾਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਿਆ ਗਿਆ ਸੀ ਅਤੇ ਅਜ ਭਾਰਤ ਸਰਕਾਰ ਵਲੋਂ ਉਹੀ ਸਮਾਂ ਯਾਦ ਕਰਵਾਇਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਲਗਦਾ ਹੈ ਕਿ ਅਜਿਹਾ ਕਰਨ ਨਾਲ ਸਿੱਖ ਕਿਸਾਨੀ ਸੰਘਰਸ਼ ਛਡ ਕੇ ਵਾਪਸ ਆ ਜਾਣਗੇ ਪਰ ਅਜਿਹਾ ਨਹੀਂ ਹੋਵੇਗਾ ਅਤੇ ਕਿਸੇ ਵੀ ਹਾਲਤ ਵਿਚ ਕਿਸਾਨੀ ਅੰਦੋਲਨ ਖਤਮ ਨਹੀਂ ਹੋਣ ਦਿੱਤਾ ਜਾਵੇਗਾ।

Share this Article
Leave a comment