ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਭਿੰਡਰ ਵਿਖੇ ਦੇਰ ਰਾਤ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਯੂਥ ਆਗੂ ਸ਼ੁੱਭ ਉੱਤੇ ਫਾਇਰਿੰਗ ਕੀਤੀ ਗਈ। ਮੋਟਰਸਾਈਕਲ ਸਵਾਰ ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ ਦੀਆਂ ਤਸਵੀਰਾਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ।
ਪੀੜਿਤ ਸ਼ੁਭ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਦਵਾਈ ਲੈਣ ਗਏ ਸੀ ਤੇ ਕਰੀਬ 11.40 ਤੇ ਘਰ ਪਹੁੰਚਣ ਤੋਂ ਬਾਅਦ 12.10 ਦੇ ਕਰੀਬ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਉਨ੍ਹਾਂ ਦੇ ਘਰ ਦੇ ਸਾਹਮਣੇ ਆਏ ਅਤੇ ਲਲਕਾਰੇ ਮਾਰ ਕੇ ਉਨ੍ਹਾਂ ਨੂੰ ਘਰ ਤੋਂ ਬਾਹਰ ਆੳੇੁਣ ਲਈ ਕਹਿਣ ਲੱਗੇ। ਇਸ ਦੌਰਾਨ ਉਨ੍ਹਾਂ ਵੱਲੋਂ ਗੇਟ ਉੱਤੇ ਗੋਲੀਆਂ ਚਲਾਈਆਂ ਗਈਆਂ ।