CM ਮਾਨ ਵੱਲੋਂ PAU ਦਾ ਪਹਿਲਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ

Rajneet Kaur
2 Min Read

ਚੰਡੀਗੜ੍ਹ:: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ PAUਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ।

CM ਮਾਨ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ BSC ਐਗਰੀਕਲਚਰ ਦੇ 4 ਸਾਲਾ ਡਿਗਰੀ ਕੋਰਸ ਵਿੱਚ ਦਾਖ਼ਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖ਼ਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ 5 ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ।

Share this Article
Leave a comment