ਜੈਕਾਰਿਆਂ ਦੀ ਗੂੰਜ ‘ਚ ਸ਼ਰਧਾਲੂਆਂ ਦਾ ਪਹਿਲਾ ਜਥਾ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਹੋਇਆ ਰਵਾਨਾ

Rajneet Kaur
2 Min Read

ਅੰਮ੍ਰਿਤਸਰ : ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 1052 ਲੋਕਾਂ ਦਾ ਜੱਥਾ ਭੇਜ ਰਹੀ ਹੈ। ਇਸ ਸਾਲ ਪਾਕਿਸਤਾਨ ਨੇ ਪੂਰੇ ਭਾਰਤ ਤੋਂ 2856 ਲੋਕਾਂ ਨੂੰ ਵੀਜ਼ਾ ਦਿੱਤਾ ਹੈ ਜਿਨ੍ਹਾਂ ਵਿਚੋਂ 1052 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ। ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਜੈਕਾਰਿਆਂ ਦੀ ਗੂੰਜ ‘ਚ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਹੋਗਿਆ ਹੈ।

ਦਸ ਦਈਏ ਕਿ ਜਥੇ ਦੀ 18 ਅਪ੍ਰੈਲ ਨੂੰ ਵਾਪਸੀ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦੋਂਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ। 10 ਦਿਨ ਦੇ ਵੀਜ਼ੇ ਦੌਰਾਨ ਸਿੱਖ ਸ਼ਰਧਾਲੂ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਨਨਕਾਣਾ ਸਾਹਿਬ ਤੋਂ ਇਲਾਵਾ ਕਰਤਾਪੁਰ, ਪੰਜਾ ਸਾਹਿਬ ਗੁਰਦੁਆਰੇ ਵਿਚ ਨਤਮਸਤਕ ਹੋਣਗੇ।

ਜ਼ਿਕਰਯੋਗ ਹੈ ਕਿ ਸਪੈਸ਼ਲ ਟਰੇਨਾਂ ਬੰਦ ਹੋਣ ਕਾਰਨ ਇਹ ਜੱਥਾ ਅਟਾਰੀ ਸਰਹੱਦੀ ਸੜਕ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਅੱਜ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਪਹੁੰਚੇਗਾ। 10 ਅਪ੍ਰੈਲ ਨੂੰ ਫਰੂਕਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਗੁਰਦੁਆਰਾ ਨਨਕਾਣਾ ਸਾਹਿਬ ਰਾਤ ਨੂੰ ਆਰਾਮ ਕਰੇਗਾ। 11 ਅਪ੍ਰੈਲ ਨੂੰ ਨਨਕਾਣਾ ਸਾਹਿਬ ਦੇ ਲੋਕਲ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰੇਗਾ। ਅਗਲੇ ਦਿਨ 12 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪਹੁੰਚਗੇ 13 ਨੂੰ ਇੱਥੇ ਵਿਸਾਖੀ ਦਾ ਤਿਉਹਾਰ ਮਨਾਇਆ ਜਾਵੇਗਾ। 14 ਨੂੰ ਇੱਥੇ  ਨਗਰ ਕੀਰਤਨ ਸਜਾਇਆ ਜਾਵੇਗਾ। ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜਥਾ 15 ਅਪ੍ਰੈਲ ਨੂੰ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਪਹੁੰਚ ਕੇ ਰਾਤ ਨੂੰ ਇਹ ਜਥਾ ਆਰਾਮ ਕਰੇਗਾ ਤੇ 16 ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ, 17 ਨੂੰ ਨੇਰੋਵਾਲ ਕਸਬੇ ਦੇ ਗੁਰਦੁਆਰੇ ਦੇ ਦਰਸ਼ਨ ਕਰਨ ਉਪਰੰਤ 18 ਅਪ੍ਰੈਲ ਨੂੰ ਸੜਕ ਮਾਰਗ ਰਾਹੀਂ ਦੇਸ਼ ਵਾਪਸੀ ਕਰੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment