ਪੰਜਾਬੀ ਯੂਨੀਵਰਸਿਟੀ ਦੇ ਖਾਤੇ ‘ਚ ਆਈ ਪਹਿਲੀ ਤਿਮਾਹੀ ਦੀ ਗਰਾਂਟ, ਵਾਈਸ ਚਾਂਸਲਰ ਨੇ CM ਮਾਨ ਦਾ ਕੀਤਾ ਧੰਨਵਾਦ

Rajneet Kaur
2 Min Read

ਪਟਿਆਲਾ : ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਤੀਹ ਕਰੋੜ ਮਹੀਨੇ ਦੇ ਹਿਸਾਬ ਨਾਲ  ਜਾਰੀ ਕਰ ਦਿੱਤੀ ਹੈ।  ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਤਿਮਾਹੀ ਦੀ ਗਰਾਂਟ  ਖਾਤੇ ‘ਚ ਆ ਗਈ ਹੈ।  ਪੰਜਾਬੀ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਯਕੀਨ ਦਿਖਾਇਆ ਹੈ ਅਤੇ ਹੁਣ ਪੰਜਾਬੀ ਯੂਨੀਵਰਸਿਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ  ਪੂਰੀ ਤਨਦੇਹੀ ਨਾਲ ਨਿਭਾਉਣਗੇ।

ਦਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਿਆਨ ਦਿੱਤਾ ਸੀ ਕਿ ਵਾਈਸ ਚਾਂਸਲਰ ਦੀ ਮੰਗ ਅਨੁਸਾਰ ਸਰਕਾਰ ਬਣਦੀ ਸਰਕਾਰੀ ਗਰਾਂਟ ਦੇਵੇਗੀ। ਪੰਜਾਬੀ ਯੂਨੀਵਰਸਿਟੀ ਨੇ ਸਰਕਾਰ ਤੋਂ ਤੀਹ ਕਰੋੜ ਰੁਪਏ ਮਹੀਨਾ ਦੇ ਹਿਸਾਬ ਨਾਲ 360 ਕਰੋੜ ਦੀ ਸਾਲਾਨਾ ਗਰਾਂਟ ਮੰਗੀ ਸੀ। ਪਿਛਲੇ ਦਿਨਾਂ ਵਿੱਚ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੀ ਗਰਾਂਟ ਬਾਰੇ ਸਰਕਾਰ ਨੇ ਚਿੱਠੀ ਜਾਰੀ ਕਰ ਦਿੱਤੀ ਸੀ। ਇਸ ਮੌਕੇ ਵਾਈਸ ਚਾਂਸਲਰ ਪ੍ਰੋ ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਆਪਣੇ ਕੰਮ ਸੱਭਿਆਚਾਰ ਨੂੰ ਬਿਹਤਰ ਬਣਾਏਗੀ ਅਤੇ ਖੋਜ ਦੇ ਨਾਲ-ਨਾਲ ਅਧਿਆਪਨ ਦੇ ਮਿਆਰ ਨੂੰ ਉੱਚਾ ਚੁੱਕੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment