ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਫਾਤਿਮਾ ਬੀਵੀ ਦਾ 96 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

Rajneet Kaur
2 Min Read

ਨਿਊਜ਼ ਡੈਸਕ:  ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਅਤੇ ਤਾਮਿਲਨਾਡੂ ਦੀ ਸਾਬਕਾ ਰਾਜਪਾਲ ਜਸਟਿਸ ਫਾਤਿਮਾ ਬੀਵੀ ਦਾ ਵੀਰਵਾਰ ਨੂੰ ਕੇਰਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 96 ਸਾਲ ਦੇ ਸਨ।ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਜਸਟਿਸ ਫਾਤਿਮਾ ਬੀਵੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦੇ ਹੋਏ ਵੀਨਾ ਜਾਰਜ ਨੇ ਕਿਹਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਅਤੇ ਤਾਮਿਲਨਾਡੂ ਦੀ ਰਾਜਪਾਲ ਵਜੋਂ ਆਪਣੀ ਛਾਪ ਛੱਡੀ ਹੈ। ਜਾਰਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਇੱਕ ਬਹਾਦਰ ਔਰਤ ਸੀ, ਜਿੰਨ੍ਹਾਂ ਦੇ ਨਾਮ ਕਈ ਰਿਕਾਰਡ ਹਨ।

ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਉਹ ਅਜਿਹੀ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣੇ ਜੀਵਨ ਰਾਹੀਂ ਦਿਖਾਇਆ ਕਿ ਮਜ਼ਬੂਤ ​​ਇੱਛਾ ਸ਼ਕਤੀ ਅਤੇ ਉਦੇਸ਼ ਦੀ ਸਮਝ ਨਾਲ ਕਿਸੇ ਵੀ ਮਾੜੀ ਸਥਿਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ।  ਦੱਸ ਦੇਈਏ ਕਿ ਫਾਤਿਮਾ ਬੀਵੀ ਕੇਰਲ ਦੇ ਪੰਡਾਲਮ ਦੀ ਰਹਿਣ ਵਾਲੀ ਸੀ।

1983 ਵਿੱਚ ਸੁਪਰੀਮ ਕੋਰਟ ਵਿੱਚ ਬਣੇ ਜੱਜ

ਪਠਾਨਮਥਿੱਟਾ ਦੇ ਕੈਥੋਲਿਕ ਹਾਈ ਸਕੂਲ ਤੋਂ ਸਕੂਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਫਾਤਿਮਾ ਬੀਵੀ ਨੇ ਤਿਰੂਵਨੰਤਪੁਰਮ ਕਾਲਜ ਤੋਂ ਬੈਚਲਰ ਆਫ਼ ਸਾਇੰਸ ਦੀ ਡਿਗਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਸਰਕਾਰੀ ਲਾਅ ਕਾਲਜ ਤੋਂ ਬੈਚਲਰ ਆਫ਼ ਲਾਅਜ਼ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਇੱਕ ਵਕੀਲ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ 1974 ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਣੀ ਅਤੇ 1980 ਵਿੱਚ ਇਨਕਮ ਟੈਕਸ ਅਪੀਲੀ ਟ੍ਰਿਬਿਊਨਲ ਵਿੱਚ ਸ਼ਾਮਲ ਹੋਈ। ਉਹ 1983 ਵਿੱਚ ਸੁਪਰੀਮ ਕੋਰਟ ਵਿੱਚ ਜੱਜ ਵਜੋਂ ਨਿਯੁਕਤ ਹੋਏ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment