ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ, ਰੋਸ ਪ੍ਰਦਰਸ਼ਨ ’ਚ ਕਿਸਾਨਾਂ ਨੇ ਵੀ ਦਿੱਤਾ ਸਾਥ

Global Team
2 Min Read

ਚੰਡੀਗੜ੍ਹ: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਫਰੀ ਹੋਣ ਦੀ ਖਬਰ ਆਈ ਹੈ। ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਘੁਲਾਲ ‘ਚ ਸਥਿਤ ਟੋਲ ਪਲਾਜ਼ਾ ਨੂੰ ਟੋਲ ਮੁਲਾਜ਼ਮਾਂ ਨੇ ਖਾਲੀ ਕਰ ਦਿੱਤਾ ਹੈ। ਹਾਸਿਲ ਜਾਣਕਾਰੀ ਅਨੁਸਾਰ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਟੋਲ ਮੁਲਾਜ਼ਮਾਂ ਨੇ ਟੋਲ ਪਲਾਜ਼ਾ ’ਤੇ ਜਾਮ ਲਾ ਦਿੱਤਾ ਹੈ। ਇਸ ਧਰਨੇ ਵਿੱਚ ਟੋਲ ਪਲਾਜ਼ਾ ਸਟਾਫ਼ ਦੇ ਨਾਲ-ਨਾਲ ਬੀਕੇਯੂ ਕਾਦੀਆਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਘੁਲਾਲ ਟੋਲ ਪਲਾਜ਼ਾ ‘ਤੇ ਕੰਮ ਕਰਦੇ ਲੜਕੀਆਂ ਸਮੇਤ 50 ਤੋਂ ਵੱਧ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ‘ਚ ਹਿੱਸਾ ਲਿਆ ਅਤੇ ਟੋਲ ਪਲਾਜ਼ਾ ਨੂੰ ਖਾਲੀ ਕਰਵਾਇਆ ਟੋਲ ਪਲਾਜ਼ਾ ਦੇ ਮੁਲਾਜ਼ਮ ਹੜਤਾਲ ’ਤੇ ਜਾਣ ਤੋਂ ਪਹਿਲਾਂ ਟੋਲ ਮੈਨੇਜਰ ਛੁੱਟੀ ’ਤੇ ਚਲੇ ਗਏ ਅਤੇ ਨਵੇਂ ਮੈਨੇਜਰ ਡਿਊਟੀ ’ਤੇ ਆ ਗਏ।

ਮੁਲਾਜ਼ਮਾਂ ਨੇ ਦੱਸਿਆ ਕਿ 6 ਅਕਤੂਬਰ ਨੂੰ ਘੁਲਾਲ ਟੋਲ ਪਲਾਜ਼ਾ ‘ਤੇ ਨਵੀਂ ਕੰਪਨੀ ਆਈ ਅਤੇ ਨਵਾਂ ਮੈਨੇਜਰ ਵੀ ਆ ਗਿਆ, ਜਿਸ ਤੋਂ ਬਾਅਦ ਟੋਲ ਪਲਾਜ਼ਾ ਦੇ ਸਮੂਹ ਮੁਲਾਜ਼ਮਾਂ ਨੂੰ ਮੈਨੇਜਰ ਵੱਲੋਂ ਪ੍ਰੇਸ਼ਾਨ ਕੀਤਾ ਗਿਆ । ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ। ਮੁਲਾਜ਼ਮਾਂ ਨੂੰ ਉਚਿਤ ਅਧਿਕਾਰ ਨਹੀਂ ਦਿੱਤੇ ਜਾ ਰਹੇ ਹਨ ਅਤੇ ਸਵਾਲ ਪੁੱਛਣ ‘ਤੇ ਪੁਲਿਸ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਟੋਲ ਪਲਾਜ਼ਾ ਦੇ ਸਟਾਫ਼ ਮੈਂਬਰਾਂ ਦਾ ਦੋਸ਼ ਹੈ ਕਿ ਦੀਵਾਲੀ ਮੌਕੇ ਟੋਲ ਮੈਨੇਜਰ ਨੇ ਸਟਾਫ਼ ਨੂੰ ਸਿਰਫ਼ 500 ਰੁਪਏ ਦਿੱਤੇ ਜਦੋਂਕਿ ਹਰ ਸਾਲ ਦੀਵਾਲੀ ਮੌਕੇ ਸਟਾਫ਼ ਨੂੰ ਕੰਪਨੀ ਵੱਲੋਂ ਚੰਗਾ ਬੋਨਸ ਮਿਲਦਾ ਹੈ ਇਨ੍ਹਾਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਟੋਲ ਪਲਾਜ਼ਾ ਨੂੰ ਫਰੀ ਕਰ ਕੇ ਰੋਸ ਪ੍ਰਗਟ ਕਰ ਰਹੇ ਹਨ। ਇੰਨਾ ਹੀ ਨਹੀਂ ਮੁਲਾਜ਼ਮਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਜਾਰੀ ਰਹੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment