ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫੁੱਲ ਚੁਗਣ ਦੀ ਰਸਮ ਕੀਤੀ ਗਈ ਅਦਾ, 4 ਮਈ ਨੂੰ ਹੋਵੇਗੀ ਅੰਤਿਮ ਅਰਦਾਸ

Rajneet Kaur
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫੁੱਲ ਚੁਗਣ ਦੀ ਰਸਮ  ਅਦਾ ਕੀਤੀ ਗਈ।  ਇਹ ਰਸਮ ਨੂੰ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਨਿਭਾਈ ਗਈ।  ਉਨ੍ਹਾਂ ਦੇ ਅੰਗੀਠਾ ਸੰਭਾਲਣ ਦੀ ਰਸਮ ਕੀਤੀ ਜਾ ਰਹੀ ਹੈ। ਭੋਗ ਤੋਂ ਬਾਅਦ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।

ਦੱਸ ਦਈਏ ਕਿ ਉਨ੍ਹਾਂ ਦਾ ਬੀਤੇ ਦਿਨ ਰਾਜਸੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ ।  ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ। 8 ਦਸੰਬਰ 1927 ਨੂੰ ਜਨਮੇ ਉਨ੍ਹਾਂ ਨੇ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਿਕ 4 ਮਈ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੋਵੇਗੀ। ਫਿਲਹਾਲ ਥੋੜੀ ਦੇਰ ’ਚ ਪਰਿਵਾਰ ਅੰਤਿਮ ਅਰਦਾਸ ਦੇ ਲਈ ਸਥਾਨ ਤੈਅ ਕਰੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment