ਵਣ ਰੱਖਿਅਕ ਨੂੰ ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Rajneet Kaur
2 Min Read

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਬਡਘਰ ਵਣ ਵਿਭਾਗ ਵਿਚ ਤਾਇਨਾਤ ਵਣ ਗਾਰਡ ਅਮਰਜੀਤ ਕੌਰ ਵਾਸੀ ਬਾਘਾਪੁਰਾਣਾ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਕੌਰ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿਚ 10,000 ਰੁਪਏ ਦੀ ਡੀਲ ਤੈਅ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਸੀ।

ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਕੇ  ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment