ਮੁਹਾਲੀ ਤੋਂ 1216 ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਚੌਥੀ ਸ਼ਰਮਿਕ ਟਰੇਨ ਹੋਈ ਰਵਾਨਾ

TeamGlobalPunjab
1 Min Read

ਐਸ ਏ ਐਸ ਨਗਰ : ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਨਿਜੀ ਘਰਾਂ ਜਾਣ ਦੀ ਇਜਾਜਤ ਦੇ ਦਿੱਤੀ ਗਈ ਹੈ । ਇਸ ਤੋਂ ਬਾਅਦ ਸੂਬਾ ਸਰਕਾਰਾਂ ਵਲੋਂ ਚਾਹਵਾਨ ਪਰਵਾਸੀ ਮਜ਼ਦੂਰਾਂ ਨੂੰ ਰੇੇੇੇਲਾਂ ਰਾਹੀਂ ਵਾਪਸ ਭੇਜਿਆ ਜਾ ਰਿਹਾ ਹੈ । ਇਸ ਲੜੀ ਤਹਿਤ ਅੱਜ ਮੁਹਾਲੀ ਰੇਲਵੇ ਸਟੇਸ਼ਨ ਤੋਂ 1216 ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਭੇਜਿਆ ਗਿਆ ਹੈ । ਜਾਣਕਾਰੀ ਮੁਤਾਬਕ ਇਹ ਮਜ਼ਦੂਰ ਝਾਰਖੰਡ ਦੇ ਰਹਿਣ ਵਾਲੇ ਸਨ ਅਤੇ ਇਸ ਲਈ ਚੌਥੀ ਸ਼ਰਮਿਕ ਰੇਲਗੱਡੀ ਰਵਾਨਾ ਹੋ ਗਈ।

ਦਸ ਦੇਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਸੀਆਂ ਨੂੰ 8 ਸਥਾਨਾਂ ਤੋਂ ਰੇਲਵੇ ਸਟੇਸ਼ਨ ਲਿਜਾਇਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸਕ੍ਰੀਨਿੰਗ ਕੀਤੀ ਗਈ ਅਤੇ ਫਿਰ ਘਰ ਵਾਪਸੀ ਲਈ ਉਹਨਾਂ ਨੂੰ ਬੱਸਾਂ ਵਿਚ ਸਵਾਰ ਕਰ ਕੇ ਰੇਲਵੇ ਸਟੇਸ਼ਨ ਪਹੁੰਚਾਇਆ ਗਿਆ।
ਜਾਣਕਾਰੀ ਮੁਤਾਬਕ ਇਨ੍ਹਾਂ ਪਰਵਾਸੀਆਂ ਨੂੰ ਰਸਤੇ ਲਈ ਫੂਡ ਪੈਕਟ, ਪਾਣੀ ਤੋਂ ਇਲਾਵਾ ਬਿਸਕੁਟ ਮੁਹੱਈਆ ਕਰਵਾਏ।

Share This Article
Leave a Comment