ਥੋੜ੍ਹੀ ਦੇਰ ‘ਚ ਕੇਂਦਰ ਤੇ ਕਿਸਾਨਾਂ ਵਿਚਾਲੇ ਚੌਥੇ ਦੌਰ ਦੀ ਸ਼ੁਰੂ ਹੋਵੇਗੀ ਮੀਟਿੰਗ

Rajneet Kaur
1 Min Read

ਚੰਡੀਗੜ੍ਹ: ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੀ ਗੇੜ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿੱਚ ਸ਼ਾਮ ਕਰੀਬ 6 ਵਜੇ ਤੱਕ ਸ਼ੁਰੂ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ ਕਿਸਾਨ ਆਗੂ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਨ ਲਈ ਮੌਕੇ ‘ਤੇ ਪਹੁੰਚ ਗਏ ਹਨ। ਜਦਕਿ ਕੇਂਦਰੀ ਮੰਤਰੀ ਅਤੇ ਪੰਜਾਬ ਸਰਕਾਰ ਦੇ ਮੰਤਰੀ ਅਜੇ ਸਮਾਗਮ ਵਾਲੀ ਥਾਂ ‘ਤੇ ਨਹੀਂ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ‘ਚ ਸ਼ਾਮਿਲ ਹੋਣਗੇ।

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੁੱਖ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਅੱਜ ਚੌਥੇ ਦੌਰ ਦੀ ਬੈਠਕ ਵਿੱਚ ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨਾਂ ਨੂੰ ਕੇਂਦਰ ਵੱਲੋਂ ਕੁਝ ਹਾਂ ਪੱਖੀ ਜਵਾਬ ਮਿਲ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment